ਸ੍ਰੀ ਮੁਕਤਸਰ ਸਾਹਿਬ: 14 ਯੋਗ ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ
- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 - ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਸਾਂਝੀ ਕੀਤੀ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਕੈਂਪ ਵਿੱਚ ਅਜ਼ਾਇਲ ਹਰਬਲ ਅਤੇ ਐਲ.ਆਈ.ਸੀ. ਕੰਪਨੀ ਵੱਲੋਂ ਇੰਟਰਵਿਊ ਲਈ ਗਈ। ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 19 ਬੇਰੁਜ਼ਗਾਰ ਪ੍ਰਰਾਥੀਆਂ ਵੱਲੋਂ ਭਾਗ ਲਿਆ ਗਿਆ। ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 14 ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲਗਾਤਾਰ ਜਾਰੀ ਰਹੇਗਾ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਲਗਦੇ ਰਹਿਣਗੇ ਤਾਂ ਜੋ ਹਰ ਬੇਰੁਜ਼ਗਾਰ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਆਪਣੇ ਪੈਰਾਂ ’ਤੇ ਖੜ੍ਹਾ ਕੀਤਾ ਜਾ ਸਕੇ।