ਪੰਜਾਬੀ ਯੂਨੀਵਰਸਿਟੀ ਦੇ ਚਾਰ ਵਲੰਟੀਅਰਾਂ ਅਤੇ ਇਕ ਪ੍ਰੋਗਰਾਮ ਅਫ਼ਸਰ ਨੇ ਐੱਨ. ਐੱਸ. ਐੱਸ. ਰਾਸ਼ਟਰੀ ਏਕਤਾ ਕੈਂਪ ਵਿੱਚ ਕੀਤੀ ਸ਼ਿਰਕਤ
ਪਟਿਆਲਾ, 24 ਜਨਵਰੀ 2025 - ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਤੋਂ ਚਾਰ ਵਲੰਟੀਅਰਾਂ ਅਤੇ ਇਕ ਪ੍ਰੋਗਰਾਮ ਅਫ਼ਸਰ ਡਾ. ਜਸਵਿੰਦਰ ਕੌਰ ਨੇ ਸਰਕਾਰੀ ਵੂਮੈਨ ਕਾਲਜ, ਜੰਮੂ ਵਿਖੇ ਐੱਨ. ਐੱਸ. ਐੱਸ. ਰਾਸ਼ਟਰੀ ਏਕਤਾ ਕੈਂਪ ਵਿੱਚ ਸ਼ਿਰਕਤ ਕੀਤੀ।
ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ 22 ਰਾਜਾਂ ਦੀਆਂ ਵਲੰਟੀਅਰ ਲੜਕੀਆਂ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਏਕਤਾ ਕੈਂਪ ਦੌਰਾਨ ਕਰਵਾਏ ਗਏ ਡਾਜ਼ ਬਾਲ ਮੁਕਾਬਲੇ ਵਿਚ ਪੰਜਾਬ ਦੇ ਵਲੰਟੀਅਰਾਂ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਜਿਸ ਦਾ ਇਨਾਮ ਪੰਜਾਬੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਘਨੌਰ ਦੇ ਪ੍ਰੋਗਰਾਮ ਅਫਸਰ ਜਸਵਿੰਦਰ ਕੌਰ ਵੱਲੋ ਪ੍ਰਾਪਤ ਕੀਤਾ ਗਿਆ ਜੋ ਕਿ ਪੰਜਾਬੀ ਯੂਨੀਵਰਸਿਟੀ ਲਈ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਦੇ ਵਲੰਟੀਅਰ ਅਜਿਹੇ ਕੈਂਪਾਂ ਵਿਚ ਭਾਗ ਲੈਂਦੇ ਰਹਿਣਗੇ।