ਰਾਏਕੋਟ : ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ
- ਮਾਪੇ-ਅਧਿਆਪਕ ਮਿਲਣੀ 'ਚ ਮਾਪਿਆਂ ਨੇ ਵਧ- ਚੜ ਕੇ ਲਿਆ ਭਾਗ
- ਮਾਪੇ-ਅਧਿਆਪਕ ਮਿਲਣੀਆਂ ਨਾਲ ਬੱਚਿਆਂ ਦੀ ਪੜ੍ਹਾਈ 'ਚ ਵੱਡਾ ਸੁਧਾਰ ਹੋਵੇਗਾ :- ਸੀ.ਐੱਚ.ਟੀ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 5 ਫਰਵਰੀ2025 - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਐੱਸ.ਐੱਮ.ਸੀ ਮੈਬਰਾਂ, ਚੇਅਰਮੈਨ ਅਤੇ ਮੁਹੱਲੇ ਦੇ ਹੋਰ ਪਤਵੰਤੇ ਲੋਕਾਂ ਨੇ ਵੀ ਸ਼ਿਰਕਤ ਕੀਤੀ। ਅਧਿਆਪਕ ਮਿਲਣੀ ਦੌਰਾਨ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੈਂਟਰ ਮੁੱਖ ਅਧਿਆਪਕ ਬਲਵੀਰ ਸਿੰਘ ਨੇ ਵਿਦਿਆਰਥੀ, ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮੈਗਾ ਅਧਿਆਪਕ ਮਿਲਣੀ ਵਿੱਚ ਮਾਪਿਆ ਨੂੰ ਬੱਚਿਆਂ ਦੀ ਪੜ੍ਹਾਈ ਬਾਰੇ ਪਤਾ ਲੱਗਦਾ ਅਤੇ ਅਧਿਆਪਕਾਂ ਨੂੰ ਮਾਪਿਆ ਬਾਰੇ ਵੀ ਪੂਰੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਕਿਹਾ ਇਹਨਾਂ ਮਾਪੇ-ਅਧਿਆਪਕ ਮਿਲਣੀਆਂ ਨਾਲ ਬੱਚਿਆਂ ਦੀ ਪੜ੍ਹਾਈ 'ਚ ਵੱਡਾ ਸੁਧਾਰ ਹੋਵੇਗਾ ਤੇ ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ' ਚ ਬੱਚਿਆਂ ਦੀ ਪੜਾਈ ਦੇ ਵੱਧ ਕੇ ਨਤੀਜੇ ਆ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਵਿੱਚ ਦਿੱਤੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਮੋਜੂਦ ਹਨ ਤਾਂ ਜੋ 3 ਸਾਲ ਤੋਂ 14 ਸਾਲ ਤੱਕ ਦਾ ਕੋਈ ਬੱਚਾ ਸਿੱਖਿਆਂ ਤੋਂ ਵਾਂਝਾ ਨਾ ਰਹੇ, ਇਸ ਲਈ ਵੱਧ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲ ਵਿਖੇ ਦਾਖਲ ਕਰਵਾਓ। ਇਸ ਤੋਂ ਇਲਾਵਾ ਮਾਪਿਆਂ ਨਾਲ ਬੱਚਿਆਂ ਪ੍ਰਤੀ ਹੋਰ ਵੀ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ।
ਇਸ ਦੌਰਾਨ ਮਾਪਿਆਂ ਨੂੰ ਪ੍ਰੋਜੈਕਟ ਰੂਮ ਦੇ ਪ੍ਰੀ ਪ੍ਰਾਇਮਰੀ ਕਮਰੇ ਦਾ ਵਿਜ਼ਟ ਵੀ ਕਰਵਾਇਆ। ਇਸ ਮੌਕੇ ਪਹੁੰਚੇ ਮਾਪਿਆਂ ਤੇ ਪਤਵੰਤੇ ਸੱਜਣਾਂ ਦਾ ਮੁੱਖ ਅਧਿਆਪਕ ਹਰਜਿੰਦਰ ਕੌਰ ਵੱਲੋਂ ਧੰਨਵਾਦ ਕੀਤਾ ਗਿਆ। ਇਸ ਸਮੇਂ ਮੈਡਮ ਕਮਲਜੀਤ ਕੌਰ, ਮੈਡਮ ਇੰਦੂ ਸ਼ਰਮਾ, ਮੈਡਮ ਰਜਨੀ ਬਾਲਾ, ਮੈਡਮ ਸਿਮਰਤ ਕੌਰ, ਮੈਡਮ ਗੁਰਜੀਤ ਕੌਰ, ਮੈਡਮ ਨਾਜੀਆ, ਮੈਡਮ ਕੁਲਵੰਤ ਕੌਰ, ਰਾਕੇਸ਼ ਮਿੱਤਲ ਤੇ ਆਈਈਏ ਅਧਿਆਪਕ ਨਾਮਪ੍ਰੀਤ ਸਿੰਘ ਤੋਂ ਹੋਰ ਵੀ ਹਾਜ਼ਰ ਸਨ।