ਦਸਮੇਸ਼ ਪਬਲਿਕ ਸੀਨੀ. ਸੈਕੰ.ਸਕੂਲ ਟਾਹਲੀਆਣਾ ਸਾਹਿਬ ਦਾ ਸਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ,10 ਫਰਵਰੀ 2025 - ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ (ਪ੍ਰਬੰਧ ਅਧੀਨ ਸ਼੍ਰੋ.ਗੁ.ਪ੍ਰ.ਕ.ਸ੍ਰੀ ਅੰਮ੍ਰਿਤਸਰ ਸਾਹਿਬ)ਦਾ ਸਾਲਾਨਾ ਇਨਾਮ ਵੰਡ ਸਮਾਗਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ ਹੋਇਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮੈਡਮ ਡਿੰਪਲ ਢਿੱਲੋਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਕੂਲ ਵਿੱਚ ਪ੍ਰਕਾਸ਼ ਸ੍ਰੀ ਸਹਿਜ ਪਾਠ ਦੀ ਸਮਾਪਤੀ ਹੋਈ।ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਉਪਰੰਤ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਗਈ।
ਵਿੱਦਿਅਕ ਸ਼ੈਸ਼ਨ ਦੌਰਾਨ ਪੜ੍ਹਾਈ, ਖੇਡਾਂ, ਧਾਰਮਿਕ ਅਤੇ ਹੋਰ ਗਤਿਵਿਧਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜੱਥੇਦਾਰ ਜਗਜੀਤ ਸਿੰਘ ਜੀ ਤਲਵੰਡੀ(ਮੈਂਬਰ ਸ਼੍ਰੋ.ਗੁ.ਪ੍ਰ.ਕ,ਹਲਕਾ ਰਾਏਕੋਟ), ਬੀ.ਪੀ.ਈ.ਓ ਇਤਬਾਰ ਸਿੰਘ ਨੱਥੋਵਾਲ (ਬਲਾਕ ਰਾਏਕੋਟ) , ਪ੍ਰਿੰਸੀਪਲ ਬਲਕਾਰ ਸਿੰਘ ਦਸਮੇਸ਼ ਪਬਲਿਕ ਸਕੂਲ ਮਾਣੂੰਕੇ, ਇੰਸਪੈਕਟਰ ਮਨਜੀਤ ਸਿੰਘ ਪਟਿਆਲਾ, ਸੁਪਰਵਾਈਜ਼ਰ ਜੋਗਾ ਸਿੰਘ, ਮੈਡਮ ਸਰਬਜੀਤ ਕੌਰ ਸਰਪੰਚ ਭੈਣੀ ਬੜਿੰਗਾਂ,ਸੰਜੀਵਨੀ ਟਰੱਸਟ ਰਾਏਕੋਟ ,ਰੋਟਰੀ ਕਲੱਬ ਰਾਏਕੋਟ ਅਤੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਦੇ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਸਮਾਗਮ 'ਚ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਦੇ ਸਾਬਕਾ ਮੁਲਾਜ਼ਮਾਂ,ਸਾਬਕਾ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਗਈ।
ਇਸ ਇਨਾਮ ਵੰਡ ਸਮਾਗਮ ਮੌਕੇ ਆਈਆਂ ਸ਼ਖ਼ਸੀਅਤਾਂ ਨੂੰ ਮੈਡਮ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ।ਸ਼ੈਸ਼ਨ ਦੌਰਾਨ ਸੇਵਾ ਮੁਕਤ ਹੋਏ ਮੁਲਾਜ਼ਮਾਂ ਮੈਡਮ ਬਲਦੇਵ ਕੌਰ ਅਤੇ ਸ.ਰਛਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਮੈਡਮ ਡਿੰਪਲ ਢਿੱਲੋਂ ਨੇ ਵੱਡੀ ਗਿਣਤੀ ਵਿਚ ਪਹੁੰਚੇ ਮਾਪਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।
ਇਸ ਸਮੇਂ ਬਲਜਿੰਦਰ ਕੌਰ, ਪਰਮਿੰਦਰ ਕੌਰ, ਸਰਬਜੀਤ ਕੌਰ ਗਰੇਵਾਲ, ਬਬੀਤਾ ਗਰਗ, ਗੁਰਮੀਤ ਕੌਰ, ਗੁਰਪ੍ਰੀਤ ਕੌਰ, ਸਤਵੀਰ ਸਿੰਘ, ਮਨਦੀਪ ਕੌਰ ਰਵਨੀਤ ਕੌਰ, ਪ੍ਰਭਦੀਪ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਰਾਣੀ ਸੈਂਭੀ, ਕਿਰਨਦੀਪ ਕੌਰ, ਬੇਅੰਤ ਕੌਰ, ਰਕਸ਼ਾ ਰਾਣੀ, ਕੁਲਜੀਤ ਕੌਰ, ਡੀ.ਪੀ.ਈ ਸੁਦਾਗਰ ਸਿੰਘ, ਸਤਵੀਰ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ ਅਤੇ ਸ੍ਰੀ ਵਰਿੰਦਰ ਮੋਹਨ, ਗੁਲਾਬ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।