MLA ਜਗਰੂਪ ਸਿੰਘ ਗਿੱਲ ਵੱਲੋਂ ਸਮਾਰਟ ਕਲਾਸ ਰੂਮਾਂ ਅਤੇ ਚਾਰਦੀਵਾਰੀ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 11 ਅਪ੍ਰੈਲ 2025 : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸ ਨੇ ਸਿੱਖਿਆ ਨੂੰ ਮੁੱਖ ਧੁਰਾ ਬਣਾਇਆ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਰਹੀ ਹੈ ਤੇ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸਰਾਮ ਨਗਰ ਵਿਖੇ ਲਗਭਗ 35 ਲੱਖ ਰੁਪਏ ਦੇ ਵਿਕਾਸ ਕਾਰਜਾਂ (ਸਮਾਰਟ ਕਲਾਸ ਰੂਮਾਂ ਅਤੇ ਚਾਰਦੀਵਾਰੀ) ਦਾ ਉਦਘਾਟਨ ਕਰਨ ਉਪਰੰਤ ਕੀਤਾ।
ਇਸ ਦੌਰਾਨ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਉਥੇ ਹੀ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਸਾਡੀ ਆਉਣ ਵਾਲੀ ਪੀੜੀ ਦੀਆਂ ਜੜਾਂ ਤਾਂ ਹੀ ਮਜਬੂਤ ਹੋ ਸਕਦੀਆਂ ਹਨ ਜੇਕਰ ਉਨ੍ਹਾਂ ਨੂੰ ਵਿੱਦਿਆ ਦਾ ਚਾਨਣ ਮਿਲੇਗਾ।
ਇਸ ਦੌਰਾਨ ਸ. ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਦਰ੍ਹਾਂ ਨੇੜੇ ਸਿਹਤ ਸਹੂਲਤਾਂ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਸੇ ਲੜੀ ਦੇ ਤਹਿਤ ਸਥਾਨਕ ਸਿਵਲ ਹਸਪਤਾਲ ਵਿਖੇ 50 ਬੈਡ ਦਾ ਹਸਪਤਾਲ ਤਿਆਰ ਹੋ ਚੁੱਕਾ ਹੈ ਜਿਸ ਨੂੰ ਕਿ ਜਲਦ ਲੋਕ ਸਮਰਪਿਤ ਕਰ ਦਿੱਤਾ ਜਾਵੇਗਾ।
ਵਿਧਾਇਕ ਗਿੱਲ ਨੇ ਇਹ ਵੀ ਕਿਹਾ ਕਿ ਲਗਭਗ 40 ਲੱਖ ਰੁਪਏ ਦੀ ਲਾਗਤ ਦੇ ਨਾਲ ਫਿਜੀਓਥਰੇਪੀ ਸਥਾਨਕ ਸਿਵਲ ਹਸਪਤਾਲ ਵਿੱਚ ਬਣਾਇਆ ਜਾ ਚੁੱਕਾ ਹੈ, ਜਿਨ੍ਹਾਂ ਦਾ ਲੋੜਵੰਦ ਲੋਕਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਮਲੋਟ ਰੋਡ ’ਤੇ 100 ਬੈੱਡ ਦਾ ਨਵਾਂ ਹਸਪਤਾਲ ਲੋੜਵੰਦ ਲੋਕਾਂ ਲਈ 8 ਏਕੜ ਜਗ੍ਹਾ ’ਚ ਬਣਾਇਆ ਜਾਵੇਗਾ, ਜਿਸ ਦਾ ਨੀਹ ਪੱਥਰ ਰੱਖ ਕੇ ਜਲਦ ਉਸ ਨੂੰ ਲੋਕ ਸਮਰਪਿਤ ਕੀਤਾ ਜਾਵੇਗਾ।
ਇਸ ਮੌਕੇ ਕੌਸਲਰ ਸੁਖਦੀਪ ਸਿੰਘ ਢਿੱਲੋਂ, ਸਕੂਲ ਦਾ ਸਮੁੱਚਾ ਸਟਾਫ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।