ਸਰਕਾਰੀ ਪ੍ਰਾਇਮਰੀ ਸਕੂਲ ਸਕੂਲ ਕੋਠੇ ਇੰਦਰਸਿੰਘ ਵਿਖੇ ਆਧੁਨਿਕ ਸਹੂਲਤਾਂ ਵਾਲੇ ਕਲਾਸਰੂਮ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 24ਅਪ੍ਰੈਲ 2025: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਠੇ ਇੰਦਰਵਾਲਾ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਆਧੁਨਿਕ ਸਹੂਲਤਾਂ ਨਾਲ ਲੈਸ ਕਲਾਸ ਰੂਮ ਦਾ ਉਦਘਾਟਨ ਕੀਤਾ। ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।ਵਿਧਾਇਕ ਜਗਸੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਭਾਰੀ ਬਦਲਾਅ ਤੋਂ ਬਾਅਦ ਲੋਕਾਂ ਦੀ ਸੋਚ ਬਦਲੀ ਹੈ ਅਤੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਸੰਖਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਹੋਰ ਵੀ ਕਾਰਜ ਕੀਤੇ ਜਾਣਗੇ। ਇਸ ਮੌਕੇ ਸਕੂਲ ਮੁਖੀ ਝੰਡਾ ਸਿੰਘ ਅਤੇ ਮਾਸਟਰ ਰਜਿੰਦਰ ਸਿੰਘ ਨੇ ਆਧੁਨਿਕ ਸਹੂਲਤਾਂ ਮੁੱਹਈਆ ਕਰਵਾਉਣ ਲਈ ਲੋੜੀਂਦੀ ਸਮੱਗਰੀ ਅਤੇ ਸਮਾਨ ਉਪਲਬਧ ਹੋਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਦਾਨੀ ਸੱਜਣਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।ਐਮ ਐਲ ਏ ਮਾਸਟਰ ਜਗਸੀਰ ਨੇ ਸਕੂਲ ਦੇ ਸਟਾਫ਼ ਦੀ ਮਿਹਨਤ ਸਦਕਾ ਸ ਰਜਿੰਦਰ ਸਿੰਘ(ਰਾਸ਼ਟਰੀ ਅਧਿਆਪਕ ਐਵਾਰਡ),ਸਿੱਖਿਆ ਕ੍ਰਾਂਤੀ ਪ੍ਰੋਜੈਕਟ ਵਿੱਚ 2 ਅਧਿਆਪਕਾਂ ਦੀ ਚੋਣਅਤੇ ਅਧਿਆਪਕਾ ਸ਼੍ਰੀਮਤੀ ਸੁਮਨ ਲਤਾ ਵੱਲੋਂ ਵਾਧੂ ਕਲਾਸਾਂ ਰਾਹੀਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੋਦਿਆ ਦੀ ਪ੍ਰੀਖਿਆ ਪਾਸ ਕਰਨ ਲਈ ਸਹਾਇਤਾ ਦੀ ਸ਼ਲਾਘਾ ਕੀਤੀ।ਮਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ,ਸੀ ਐਚ ਟੀ ਸ਼੍ਰੀਮਤੀ ਵੀਰਪਾਲ ਕੌਰ( ਬਲਾਹੜ ਮਹਿਮਾ), ਸੀ ਐਚ ਟੀ ਸਤਨਾਮ ਸਿੰਘ (ਨਥਾਣਾ),ਪ੍ਰਿੰਸੀਪਲ ਆਸ਼ੂ ਸਿੰਘ (ਮਹਿਮਾ ਸਰਜਾ)ਅਤੇ ਐਚ ਟੀ ਸ਼੍ਰੀ ਸੁਰਿੰਦਰ ਸਿੰਘ( ਕੋਠੇ ਕੌਰ ਸਿੰਘ) , ਨੇ ਸਰਪੰਚ ਮਨਜੀਤ ਕੌਰ, ਰਣਜੀਤ ਸਿੰਘ, ਅਮਰਜੀਤ ਸਿੰਘ, ਪੰਚ ਅਤੇ ਪਤਵੰਤੇ ਹਾਜ਼ਰ ਸਨ।