ਅਕਾਲ ਅਕੈਡਮੀ ਖੂਈਆਂ ਸਰਵਰ ਦੀ ਗੱਤਕਾ ਟੀਮ ਵੱਲੋਂ 10ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
ਹਰਜਿੰਦਰ ਸਿੰਘ ਭੱਟੀ
ਖੂਈਆਂ ਸਰਵਰ, 27 ਅਗਸਤ 2025: ਕਲਗੀਧਰ ਟਰੱਸਟ ਬੜੂ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਅਕਾਲ ਅਕੈਡਮੀ ਖੂਈਆਂ ਸਰਵਰ ਦੀ ਗੱਤਕਾ ਟੀਮ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਆਯੋਜਿਤ 10ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦਾ ਮਾਣ ਵਧਾਇਆ। ਲੜਕਿਆਂ ਦੀ ਫਰੀ ਸੋਟੀ ਟੀਮ ਸਹਿਜਪ੍ਰੀਤ ਸਿੰਘ, ਹਰਜੋਤ ਸਿੰਘ, ਰੋਬਿਨ ਸਿੰਘ, ਕਿਰਨਵੀਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੀ ਸਿੰਗਲ ਸੋਟੀ ਟੀਮ ਨਵਦੀਪ ਕੌਰ, ਖੁਸ਼ਦੀਪ ਕੌਰ, ਜਸਪ੍ਰੀਤ ਕੌਰ, ਸਿਮਰਨ ਕੌਰ ਨੇ ਵੀ ਤੀਸਰਾ ਸਥਾਨ ਹਾਸਿਲ ਕੀਤਾ। ਵਿਅਕਤੀਗਤ ਸਿੰਗਲ ਸੋਟੀ ਮੁਕਾਬਲੇ ਵਿੱਚ ਏਕਨੂਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਅਕਾਲ ਅਕੈਡਮੀ ਖੂਈਆਂ ਸਰਵਰ ਦੀ ਪ੍ਰਿੰਸੀਪਲ ਅੰਮ੍ਰਿਤਾਪਾਲ ਕੌਰ ਨੇ ਗੱਤਕਾ ਕੋਚ ਲਵਪ੍ਰੀਤ ਸਿੰਘ ਅਤੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਲਈ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟਾਈਆਂ।