ਆਪਣੇ ਦਸਤਖਤ ਪੰਜਾਬੀ ਚ ਕਰੋ - VC ਨੇ ਜਾਰੀ ਕੀਤੇ ਸਖਤ ਹੁਕਮ
ਬਾਬੂਸ਼ਾਹੀ ਬਿਊਰੋ
ਪਟਿਆਲਾ, 28 ਨਵੰਬਰ 2025- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਹੋਇਆ ਹੈ। ਆਪਣੇ ਹੁਕਮਾਂ ਵਿੱਚ ਵੀਸੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਹੈ ਕਿ, ਯੂਨੀਵਰਸਿਟੀ ਦੇ ਸਮੁੱਚੇ ਦਫ਼ਤਰੀ ਕੰਮਕਾਜ ਲਈ ਹਸਤਾਖ਼ਰ ਪੰਜਾਬੀ ਵਿੱਚ ਕੀਤੇ ਜਾਣ।
ਇਸ ਸਬੰਧੀ ਵੀਸੀ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਆਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਯੂਨੀਵਰਸਿਟੀ ਦੇ ਸਮੁੱਚੇ ਦਫ਼ਤਰੀ ਕੰਮਕਾਜ ਲਈ ਹਸਤਾਖ਼ਰ ਪੰਜਾਬੀ ਵਿੱਚ ਕੀਤੇ ਜਾਣ। ਇਹਨਾਂ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ।