ਸਰਕਾਰੀ ਪ੍ਰਾਈਮਰੀ ਸਕੂਲ ਮਨੌਲੀ 'ਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ
ਪੰਜਾਬ ਨੈੱਟਵਰਕ
ਸਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ 2026-
ਐੱਸ.ਏ.ਐੱਸ. ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਇਮਰੀ ਸਕੂਲ, ਮਨੌਲੀ ਵਿੱਚ 15,02,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ ਚੇਅਰਮੈਨ ਮਾਰਕੀਟ ਕਮੇਟੀ ਮੋਹਾਲੀ ਗੋਵਿੰਦਰ ਮਿੱਤਲ ਵੱਲੋਂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਗੋਵਿੰਦਰ ਮਿੱਤਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਲਈ ਸੁਵਿਧਾਵਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕਲਾਸਰੂਮਾਂ ਦੇ ਬਣਨ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਸੁਚੱਜਾ ਅਤੇ ਆਰਾਮਦਾਇਕ ਮਾਹੌਲ ਮਿਲੇਗਾ।

ਇਸ ਮੌਕੇ ਰਮਿੰਦਰ ਕੌਰ ਸੈਂਟਰ ਹੈਡ ਟੀਚਰ, ਸਰਪੰਚ ਕੁਲਵੀਰ ਸਿੰਘ, ਸਕੂਲ ਸਟਾਫ਼, ਹਰਮੀਤ ਸਿੰਘ ਛਿੱਬਰ ਜ਼ੋਨ ਇੰਚਾਰਜ ਮਾਲਵਾ ਈਸਟ ਜ਼ੋਨ ਸਿੱਖਿਆ ਕ੍ਰਾਂਤੀ, ਪਿੰਡ ਦੇ ਪਤਵੰਤੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ।