ਸਿੰਗਰ ਅਤੇ ਰੈਪਰ ਮਿੱਕਾ ਸਿੰਘ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਗੁਰਪ੍ਰੀਤ ਸਿੰਘ
- ਵਾਹਿਗੁਰੂ ਦੇ ਚਰਨਾਂ ਦੇ ਵਿੱਚ ਸਰਬੱਤ ਦੇ ਭਲੇ ਦੀ ਕੀਤੀ ਮੀਕਾ ਸਿੰਘ ਨੇ ਅਰਦਾਸ
ਅੰਮ੍ਰਿਤਸਰ, 18 ਜੁਲਾਈ 2024 - ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਲੱਖਾਂ ਸੀਸ ਝੁਕਦੇ ਹਨ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਉੱਥੇ ਹੀ ਕਈ ਰਾਜਨੀਤਿਕ ਚਿਹਰੇ ਅਤੇ ਕਈ ਫਿਲਮੀ ਸਟਾਰ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਦੇ ਹਨ, ਜਿਸ ਦੇ ਚਲਦੇ ਇੰਡੀਅਨ ਸਿੰਗਰ ਅਤੇ ਰੈਪਰ ਮਿੱਕਾ ਸਿੰਘ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਫਿਰ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ। ਜਦੋਂ ਹੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਪਹੁੰਚਦੇ ਹਾਂ ਤੇ ਦਿਲ ਨੂੰ ਇੱਕ ਵੱਖਰਾ ਸਕੂਨ ਮਿਲਦਾ ਹੈ। ਉਹਨਾਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਫਾਈ ਬਹੁਤ ਜਿਆਦਾ ਹੈ ਜਿਸ ਨੂੰ ਦੇਖ ਕੇ ਹਰ ਇੱਕ ਵਿਅਕਤੀ ਦਿਲੋਂ ਖੁਸ਼ ਹੁੰਦਾ ਹੈ ਉਹਨਾਂ ਕਿਹਾ ਕਿ ਇੱਕ ਸਾਲ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਉਹ ਆਏ ਹਨ ਅਤੇ ਇਸ ਦਰ ਤੇ ਉਹੀ ਵਿਅਕਤੀ ਆਉਂਦਾ ਹੈ ਜਿਸ ਨੂੰ ਪਰਮਾਤਮਾ ਖੁਦ ਬੁਲਾਉਂਦਾ ਹੈ। ਅਤੇ ਮੈਂ ਬਹੁਤ ਹੀ ਕਰਮਾ ਭਾਗਾਂ ਵਾਲਾ ਹਾਂ ਜੋ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਿਆ ਹਾਂ।