ਗਾਇਕ ਐਮੀ ਵਿਰਕ ਦੇ ਪਿਤਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ
ਨਾਭਾ, 9 ਅਕਤੂਬਰ, 2024: ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਲੋਹਾਰ ਮਾਜਰਾ ਦੇ ਲੋਕਾਂ ਨੇ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ। ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ’ਤੇ ਕੁਲਜੀਤ ਸਿੰਘ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਹੈ ਤੇ ਕਿਹਾ ਹੈ ਕਿ ਪਿੰਡ ਵਾਸੀਆਂ ਨੇ ਜੋ ਸੇਵਾ ਦਿੱਤੀ ਹੈ, ਉਹ ਸੇਵਾ ਤਨ, ਮਨ ਤੇ ਧਨ ਨਾਲ ਨਿਭਾਉਣਗੇ। ਉਹਨਾਂ ਕਿਹਾ ਹੈ ਕਿ ਉਹ ਨਹੀਂ ਸਮੁੱਚਾ ਪਿੰਡ ਸਰਪੰਚ ਹੈ।