ਲਾਰੇਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ
ਮੁੰਬਈ : ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਉਸਦੀ ਰਿਹਾਇਸ਼ ਦੇ ਨੇੜੇ ਆਉਣ ਵਾਲੇ ਅਤੇ ਸੈਲਫੀ ਲੈਣ ਵਾਲੇ ਲੋਕਾਂ 'ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ। ਇਸ ਦੌਰਾਨ ਮੁੰਬਈ ਟ੍ਰੈਫਿਕ ਪੁਲਸ ਨੂੰ ਵਟਸਐਪ 'ਤੇ ਧਮਕੀ ਭਰੇ ਸੰਦੇਸ਼ ਮਿਲੇ ਹਨ, ਜਿਸ 'ਚ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਕਿਹਾ ਗਿਆ ਹੈ ਕਿ ਜੇ ਰੁਪਏ ਨਾ ਦਿੱਤੇ ਤਾਂ ਬਾਬਾ ਸਿੱਦੀਕੀ ਨਾਲੋਂ ਵੀ ਮਾੜੀ ਹੋਵੇਗੀ। ਮੁੰਬਈ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਨਿਊਜ਼ ਏਜੰਸੀ ਏਐਨਆਈ ਨੇ ਮੁੰਬਈ ਪੁਲਿਸ ਦੇ ਹਵਾਲੇ ਨਾਲ ਕਿਹਾ, 'ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ 'ਤੇ ਇੱਕ ਧਮਕੀ ਭਰਿਆ ਮੈਸੇਜ ਆਇਆ ਹੈ, ਜਿਸ ਵਿੱਚ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।'
ਮੁੰਬਈ ਪੁਲਸ ਨੇ ਕਿਹਾ ਕਿ ਮੈਸੇਜ ਭੇਜਣ ਵਾਲੇ ਨੇ ਦਾਅਵਾ ਕੀਤਾ ਹੈ, ''ਇਸ ਨੂੰ ਹਲਕੇ 'ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਖਰਾਬ ਹੋਵੇਗੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।