← Go Back
ਅਦਾਕਾਰ ਸੁਨੀਲ ਸ਼ੈੱਟੀ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 2 ਜਨਵਰੀ 2025 : ਨਵੇਂ ਸਾਲ ਦੇ ਮੌਕੇ ਤੇ ਬੋਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸੁਨੀਲ ਸ਼ੈੱਟੀ ਵੱਲੋਂ ਨਵੇਂ ਸਾਲ ਦੇ ਮੌਕੇ ਤੇ ਉੱਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਂਦਾ ਰਿਹਾ ਹੈ। ਇਸ ਲੜੀ ਦੇ ਤਹਿਤ ਇਸ ਵਾਰ ਵੀ ਸੁਨੀਲ ਸੇਠੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਹਰਿਮੰਦਰ ਸਾਹਿਬ ਪਹੁੰਚ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਉਥੇ ਉਹਨਾਂ ਵੱਲੋਂ ਗੁਰੂ ਦੇ ਚਰਨਾਂ ਦੇ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ।
Total Responses : 404