ਬਟਾਲਾ 'ਚ ਨਸ਼ਿਆਂ ਵਿਰੁੱਧ 'ਯੁੱਧ': ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਕੈਂਪ ਦੀਆਂ ਗਲੀਆਂ 'ਚ ਖੁਦ ਕੱਢੀ ਪੈਦਲ ਯਾਤਰਾ
ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਦਾ ਕੀਤਾ ਤਹੱਈਆ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 24 ਜਨਵਰੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਖੁਦ ਗਾਂਧੀ ਕੈਂਪ ਬਟਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕੱਢੀ ਅਤੇ ਗਲੀ-ਗਲੀ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਇਸ ਮੌਕੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪੋਸਟਰ ਵੀ ਲਗਾਏ ਗਏ।
ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਜਿਸ ਦੇ ਚੱਲਦਿਆਂ ਲੋਕਾਂ ਦੇ ਸਾਥ ਨਾਲ ਇਸ ਬਿਮਾਰੀ ਨੂੰ ਖਤਮ ਕੀਤਾ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੱਢੀਆਂ ਜਾ ਰਹੀਆਂ ਹਨ , ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਐੱਸ.ਐੱਚ ਓ ਨਿਰਮਲ ਸਿੰਘ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਅਵਤਾਰ ਸਿੰਘ ਕਲਸੀ, ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ, ਪ੍ਰਧਾਨ ਵੀਨੂੰ ਕਾਹਲੋਂ, ਪਰਦੀਪ ਕੁਮਾਰ, ਭੁਪਿੰਦਰ ਸਿੰਘ, ਅਮਰੀਕ ਸਿੰਘ, ਦਲਜਿੰਦਰ ਸਿੰਘ, ਅਜੇ ਕੁਮਾਰ , ਪਰਦੀਪ ਕੁਮਾਰ ਸਮੇਤ ਵਾਰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।