ਡਿਪਟੀ ਕਮਿਸ਼ਨਰ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਿਆ ਐਕਸ਼ਨ
ਰੋਹਿਤ ਗੁਪਤਾ
ਗੁਰਦਾਸਪੁਰ , 28 ਅਕਤੂਬਰ 2025 :
ਰਾਵੀ ਦਰਿਆ ਤੋਂ ਗੈਰ-ਕਾਨੂੰਨੀ ਰੇਤ ਮਾਈਨਿੰਗ ਬਾਰੇ ਸਾਡੇ ਚੈਨਲ 'ਤੇ ਪ੍ਰਸਾਰਿਤ ਖ਼ਬਰਾਂ ਦਾ ਪ੍ਰਭਾਵ ਪਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਨੇ ਮਰਾੜਾ ਪਿੰਡ ਅਤੇ ਗੁਰਦਾਸਪੁਰ ਦੇ ਹੋਰ ਇਲਾਕਿਆਂ ਵਿੱਚ ਰਾਵੀ ਦਰਿਆ ਵਿੱਚੋਂ ਚੱਲ ਰਹੀ ਗੈਰ-ਕਾਨੂੰਨੀ ਰੇਤ ਦੀ ਮਾਈਨਿੰਗ ਨੂੰ ਰੋਕਣ ਲਈ ਟੀਮਾਂ ਬਣਾਈਆਂ ਹਨ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਕਿਹਾ ਕਿ ਐਸਐਸਪੀ ਗੁਰਦਾਸਪੁਰ ਨਾਲ ਗੱਲ ਕਰਨ ਤੋਂ ਬਾਅਦ, ਸਬੰਧਤ ਅਧਿਕਾਰੀਆਂ ਨੂੰ ਮਾਈਨਿੰਗ ਮਾਫੀਆ ਵਿਰੁੱਧ ਕੇਸ ਦਰਜ ਕਰਨ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਧਿਆਨ ਦੇਣ ਯੋਗ ਹੈ ਕਿ ਸਾਡੇ ਚੈਨਲ ਨੇ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਾਇਆ ਸੀ, ਜਿਸ ਖਿਲਾਫ ਮਰਾੜਾ ਪਿੰਡ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਲਈ ਟੀਮਾਂ ਬਣਾਈਆਂ ਹਨ।