ਧੂਰੀ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੇ ਸੰਭਾਲਿਆ ਅਹੁਦਾ
*-ਧੂਰੀ ਬਲਾਕ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ 'ਚ ਕੋਈ ਕਸਰ ਬਾਕੀ ਨਹੀਂ ਛੱਡਾਗੇ : ਚੇਅਰਮੈਨ ਰਣਜੋਧ ਸਿੰਘ, ਵਾਈਸ ਚੇਅਰਪਰਸਨ ਮਨਪ੍ਰੀਤ ਕੌਰ*
*-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਲੰਟੀਅਰਾਂ ਨੂੰ ਅਹੁਦੇ ਦੇ ਕੇ ਮਾਣ ਬਖ਼ਸ਼ਿਆ: ਓ.ਐਸ.ਡੀ. ਸੁਖਵੀਰ ਸਿੰਘ*
*-ਚੇਅਰਮੈਨ ਰਣਜੋਧ ਸਿੰਘ ਅਤੇ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ*
ਧੂਰੀ, 9 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਅਤੇ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ ਨੇ ਬੀ.ਡੀ.ਪੀ.ਓ ਦਫ਼ਤਰ ਧੂਰੀ ਵਿਖੇ ਆਪਣਾ ਅਹੁਦਾ ਸੰਭਾਲਿਆ।
ਸਮਾਗਮ ਦੌਰਾਨ ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰਕੇ ਨਵੀਂ ਟੀਮ ਨੂੰ ਵਧਾਈ ਦਿੱਤੀ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਵੱਲੋਂ ਆਪ ਵਲੰਟੀਅਰਾਂ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਤੰਤਰ ਦੀ ਅਸਲ ਰੂਹ ਨੂੰ ਮਜ਼ਬੂਤ ਕਰਦਾ ਹੈ ਅਤੇ ਆਮ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਂਦਾ ਹੈ।
ਉਨ੍ਹਾਂ ਨਵੀਂ ਚੁਣੀ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹਰ ਪੱਧਰ 'ਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।
ਇਸ ਮੌਕੇ ਨਵ ਨਿਯੁਕਤ ਚੇਅਰਮੈਨ ਰਣਜੋਧ ਸਿੰਘ ਨੇ ਕਿਹਾ ਕਿ ਉਹ ਧੂਰੀ ਬਲਾਕ ਦੇ ਹਰ ਪਿੰਡ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੁਨਿਆਦੀ ਸਹੂਲਤਾਂ ਦੀ ਮਜ਼ਬੂਤੀ, ਪਿੰਡਾਂ ਦੀ ਬਿਹਤਰੀ, ਸਫਾਈ ਪ੍ਰਬੰਧ ਅਤੇ ਨੌਜਵਾਨਾਂ ਲਈ ਮੌਕੇ ਪੈਦਾ ਕਰਨਾ ਉਨ੍ਹਾਂ ਦੀਆਂ ਪਹਿਲੀਆਂ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਉਹ ਆਪਣਾ ਫਰਜ਼ ਸਮਝਦੇ ਹਨ ਅਤੇ ਧੂਰੀ ਬਲਾਕ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ 'ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਚੇਅਰਮੈਨ ਰਣਜੋਧ ਸਿੰਘ ਅਤੇ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਪਰਮਜੀਤ ਸਿੰਘ, ਸਤਿੰਦਰ ਸਿੰਘ ਚੱਠਾ, ਰਮਨਦੀਪ ਸਿੰਘ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਰਛਪਾਲ ਸਿੰਘ ਭੁੱਲਰਹੇੜੀ, ਅਮਰਦੀਪ ਸਿੰਘ ਧਾਂਦਰਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਸੁਖਵੀਰ ਸਿੰਘ, ਲਾਭ ਸਿੰਘ, ਜਸਪਾਲ ਸਿੰਘ ਭੁੱਲਰ, ਮਿਲਖ ਰਾਜ, ਰੂਬਲ, ਗਗਨਦੀਪ ਸਿੰਘ ਭਸੌੜ, ਰਜਿੰਦਰ ਸਿੰਘ ਪੇਧਨੀ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ, ਹਰਜਿੰਦਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਜਸਪਾਲ ਕੌਰ, ਜਗਸੀਰ ਸਿੰਘ, ਅਮਨਦੀਪ ਕੌਰ, ਕੁਰਸ਼ੇਦ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਸੁਖਮਨਵੀਰ ਸਿੰਘ, ਜਸਵਿੰਦਰ ਕੌਰ, ਰਾਣੋ, ਹਰਪ੍ਰੀਤ ਸਿੰਘ ਤੇ ਰਮਨਜੀਤ ਕੌਰ ਵੀ ਮੌਜੂਦ ਸਨ।
Click to Follow Babushahi Facebook page →