ਸਿੱਖਿਆਰਥੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਇਆ ਰਜਿਸਟਰੇਸ਼ਨ ਕੈਂਪ
ਪਟਿਆਲਾ, 23 ਫਰਵਰੀ:
ਐਸ.ਬੀ.ਆਈ, ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਰਜਿਸਟਰੇਸ਼ਨ ਕੈਂਪ ਲਗਾਇਆ ਗਿਆI
ਰੁਜ਼ਗਾਰ ਦਫ਼ਤਰ ਦੇ ਕੌਂਸਲਰ ਡਾ. ਰੂਪਸੀ ਅਤੇ ਉਹਨਾਂ ਦੀ ਟੀਮ ਵੱਲੋਂ ਆਰਸੇਟੀ ਪਟਿਆਲਾ ਵਿਖੇ ਲਗਾਏ ਰਜਿਸਟਰੇਸ਼ਨ ਕੈਂਪ ਦੌਰਾਨ 24 ਬੱਚਿਆਂ ਦੀ ਸਫਲਤਾ ਪੂਰਵਕ ਰਜਿਸਟ੍ਰੇਸ਼ਨ ਕੀਤੀ ਗਈ, ਜਿਸ ਦਾ ਉਦੇਸ਼ ਭਵਿੱਖ ਦੇ ਵਿੱਚ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਲਾਭ ਮਿਲ ਸਕੇ। ਡਾ. ਰੂਪਸੀ ਵੱਲੋਂ ਆਰਸੇਟੀ ਵਿੱਚ ਚੱਲ ਰਹੇ ਬਿਊਟੀ ਪਾਰਲਰ ਅਤੇ ਡਾਇਰੀ ਫਾਰਮਿੰਗ ਕੋਰਸ ਦੇ ਸਿੱਖਿਆਰਥੀਆਂ ਨੂੰ ਮੋਟੀਵੇਸ਼ਨਲ ਲੈਕਚਰ ਵੀ ਦਿੱਤਾ ਗਿਆ।
ਇਸ ਮੌਕੇ ਐਸ.ਬੀ.ਆਈ.ਆਰਸੇਟੀ, ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਆਰਸੇਟੀ ਪਟਿਆਲਾ ਵਿੱਚ 60 ਤੋਂ ਵੀ ਵੱਧ ਵੱਖਰੇ ਵੱਖਰੇ ਕੋਰਸਾਂ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਮੌਕੇ (ਆਰਸੇਟੀ) ਪਟਿਆਲਾ ਦੇ ਬਲਜਿੰਦਰ ਸਿੰਘ, ਹਰਦੀਪ ਸਿੰਘ ਰਾਏ, ਅਜੀਤਇੰਦਰ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਲ ਰਹੇI
ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਦੱਸਿਆ ਕਿ ਬੱਕਰੀ ਪਾਲਣ, ਕੰਪਿਊਟਰ ਅਕਾਉਂਟਿੰਗ, ਜੂਟ ਦੇ ਪ੍ਰੋਡਕਟਸ ਡੇਅਰੀ ਫਾਰਮਿੰਗ, ਟੇਲਰਿੰਗ, ਬਿਊਟੀ ਪਾਰਲਰ ਆਦਿ ਸਿਖਲਾਈ ਕੋਰਸਾਂ ਲਈ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਦਾ ਨਾਮ ਦਰਜ ਕਰਵਾਉਣਾ ਆਰਸੇਟੀ, ਪਟਿਆਲਾ ਵਿਖੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਪੇਂਡੂ ਖੇਤਰ ਤੋਂ ਮਹਿਲਾ ਅਤੇ ਹੋਰ ਬੇਰੁਜ਼ਗਾਰ ਲੋੜਵੰਦਾਂ ਦੀ ਵੱਧ ਤੋਂ ਵੱਧ ਕੋਰਸ ਲਈ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਉਮਰ 18 ਤੋ 45 ਸਾਲ ਹੈ ਤੇ ਸਾਰੇ ਕੋਰਸ ਮੁਫ਼ਤ ਹਨ I