11 ਅਪ੍ਰੈਲ ਨੂੰ ਵਿਧਾਇਕ ਸ਼ੈਰੀ ਕਲਸੀ ਵਲੋਂ ਤੇ ਹਾਈ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਜਾਣਗੇ ਉਦਘਾਟਨ
ਸ੍ਰੀ ਹਰਗੋਬਿੰਦਪੁਰ ਸਾਹਿਬ, ਫਤਿਹਗੜ੍ਹ ਚੂੜੀਆਂ ਅਤੇ ਕਾਦੀਆਂ ਵਿੱਚ ਵੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਹੋਣਗੇ ਉਦਘਾਟਨ
ਰੋਹਿਤ ਗੁਪਤਾ
ਬਟਾਲਾ, 10 ਅਪ੍ਰੈਲ "ਪੰਜਾਬ ਸਿੱਖਿਆ ਕ੍ਰਾਂਤੀ 'ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ ਅਤੇ ਸਕੂਲਾਂ ਵਿੱਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।
ਵਿਕਾਸ ਕਾਰਜਾਂ ਦੇ ਉਦਘਾਟਨਾਂ ਦੀ ਲੜੀ ਤਹਿਤ ਕੱਲ 11ਅਪ੍ਰੈਲ ਨੂੰ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਨੰਬਰ ਪੰਜ ਨੇੜੇ ਅੰਦਰਲਾ ਸਿਨੇਮਾ, ਗੌਂਸਪੁਰਾ, ਅਰਬਨ ਅਸਟੇਟ ਅਤੇ ਸਰਕਾਰੀ ਹਾਈ ਸਕੂਲ ਗੌਂਸਪੁਰਾ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 'ਪੰਜਾਬ ਸਿੱਖਿਆ ਕ੍ਰਾਂਤੀ ' ਤਹਿਤ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਗਿਆ ਹੈ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਰਥ, ਭਾਮ, ਭਾਮੜੀ, ਨੰਗਲ ਚੋਰ ਤੇ ਢਪਈ ਅਤੇ ਸਰਕਾਰੀ ਹਾਈ ਸਕੂਲ ਭਾਮ, ਭਾਮੜੀ ਤੇ ਢਪਈ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਇਸੇ ਤਰ੍ਹਾਂ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਫਤਿਹਗੜ੍ਹ ਚੂੜੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਜਾਂਗਲਾ ਅਤੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਾਥਪੁਰ, ਸਰਕਾਰੀ ਹਾਈ ਸਕੂਲ ਬਸਰਾਵਾਂ ਅਤੇ ਸੀਨੀਅਰ ਸੈਕੰਡਰੀ ਸਕੂਲ,ਕਾਦੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ।