ਅਕਸਫੋਰਡ ਸਕੂਲ ਭਗਤਾ ਭਾਈ ਵਿਖੇ ਧੂਮ ਧਾਮ ਨਾਲ ਮਨਾਇਆ ਵਿਸ਼ਵ ਡਾਂਸ ਦਿਵਸ
ਅਸ਼ੋਕ ਵਰਮਾ
ਭਗਤਾ ਭਾਈ, 28 ਅਪ੍ਰੈਲ 2025:‘ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਵਿਸ਼ਵ ਡਾਂਸ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਦਾ ਮੁੱਖ ਮਕਸਦ
ਵਿਦਿਆਰਥੀਆਂ ਦੇ ਵਿੱਦਿਅਕ ਪੱਖ ਵੱਲ ਹੀ ਨਹੀਂ ਬਲਕਿ ਉਹਨਾਂ ਨਾਲ ਜੁੜੀਆਂ ਹਰ ਕਿਰਿਆਤਮਕ ਗਤੀਵਿਧੀਆਂ ਵੱਲ ਵੀ ਧਿਆਨ ਦੇਣਾ ਹੈ। ਇਸੇ ਤਰ੍ਹਾਂ ਸੰਸਥਾ ਵਿੱਚ ਉਹ ਹਰ ਦਿਵਸ ਮਨਾਇਆ ਜਾਂਦਾ ਹੈ ਜੋ ਵਿਦਿਆਰਥੀਆਂ ਦੀਆਂ ਕਿਰਿਆਤਮਕ ਰੁਚੀਆਂ ਨੂੰ ਵੀ ਉਜਾਗਰ ਕਰ ਸਕਦਾ ਹੋਵੇ।ਇਸ ਸੰਸਥਾ ਵਿੱਚ “ਵਿਸ਼ਵ ਡਾਂਸ ਦਿਵਸ ਮੌਕੇਸਵੇਰ ਦੀ ਸਭਾ ਦੌਰਾਨ ਹੀ ਸ਼ੁਰੂ ਹੋਏ ਇਸ ਪ੍ਰੋਗਰਾਮ ਦਾ ਆਰੰਭ “ਸ਼ਬਦ” ਗਾਇਨ ਨਾਲ ਹੋਇਆ।ਇਸ ਤੋਂ ਬਾਅਦ ਇੰਟਰ ਹਾਊਸ ਡਾਂਸ ਮੁਕਾਬਲੇ ਸ਼ੁਰੂ ਹੋਏ।ਇਸ ਸਮੇਂ ਸਕੂਲ ਦੇ ਬਲਿਊ ਹਾਊਸ, ਗ੍ਰੀਨ ਹਾਊਸ, ਰੈੱਡ ਹਾਊਸ ਅਤੇ ਯੈਲੋ ਹਾਊਸ ਵੱਲੋਂ ਭਾਰਤ ਦੇ ਵੱਖ-ਵੱਖ ਲੋਕ ਨਾਚਾਂ ਨੂੰ ਪੇਸ਼ ਕੀਤਾ ਗਿਆ। ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੀ ਦਿਲ ਖਿੱਚਵਾਂ ਡਾਂਸ ਪੇਸ਼ ਕੀਤਾ ਗਿਆ।
ਭਾਰਤ ਦੇ ਵੱਖ-ਵੱਖ ਰਾਜਾਂ ਦੀ ਪੁਸ਼ਾਕ ਵਿੱਚ ਸਜੀਆਂ –ਧਜੀਆਂ ਮੁਟਿਆਰਾਂ ਸੱਭਿਆਚਾਰ ਦੀ ਜਿਉਂਦੀ ਜਾਗਦੀ ਤਸਵੀਰ ਲੱਗ ਰਹੀਆਂ ਸਨ।ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਇਸ ਮੌਕੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਕਿਸੇ ਨਾ ਕਿਸੇ ਅਜਿਹੀ ਗਤੀਵਿਧੀ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਰੁਚੀਆਂ ਵੀ ਸਾਡੀ ਬੁੱਧੀ ਨੂੰ ਬਲਵਾਨ ਬਣਾਉਂਦੀਆਂ ਹਨ।ਜ਼ਿਕਰਯੋਗ ਹੈ ਕਿ ਜੱਜ ਕਮੇਟੀ ਦੀ ਭੂਮਿਕਾ ਸਕੂਲ ਦੇ ਕੁਆਰਡੀਨੇਟਰਜ਼ ਵੱਲੋਂ ਨਿਭਾਈ ਗਈ।
ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ) , ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਬੱਚਿਆਂ ਵੱਲੋਂ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹਾ ਕਰਦੇ ਰਹਿਣ ਲਈ ਹੱਲਾਸ਼ੇਰੀ ਦਿੱਤੀ ।