← ਪਿਛੇ ਪਰਤੋ
ਅਕਾਲੀ ਦਲ ਦੀ ਭਰਤੀ ਮੁਹਿੰਮ: ਪਟਿਆਲਾ 'ਚ ਸੱਤ ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ
ਬਾਬੂਸ਼ਾਹੀ ਬਿਊਰੋ
ਪਟਿਆਲਾ, 4 ਫਰਵਰੀ 2025- ਅਕਾਲੀ ਦਲ ਦੀ ਭਰਤੀ ਮੁਹਿੰਮ ਤੇ ਮੰਥਨ ਕਰਨ ਵਾਸਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਪਟਿਆਲਾ ਵਿਖੇ ਸੱਤ ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ ਜਾਰੀ ਹੈ। ਦੱਸ ਦਈਏ ਕਿ ਧਾਮੀ ਦੀ ਅਗਵਾਈ ਇਹ ਪਲੇਠੀ ਮੀਟਿੰਗ ਹੈ। ਇਸ ਮੀਟਿੰਗ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ 'ਤੇ ਮੰਥਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਮੀਟਿੰਗ ਤੇ ਬਾਗੀ ਅਕਾਲੀ ਗੁਰਪ੍ਰਤਾਪ ਸਿੰਘ ਵਡਾਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਰਤੀ ਪ੍ਰਕਿਰਿਆ ਰੱਦ ਹੋਣੀ ਚਾਹੀਦੀ ਹੈ ਅਤੇ ਅਕਾਲੀ ਦਲ ਵਲੋਂ ਕੀਤੀਆਂ ਭਰਤੀਆਂ ਦੀ ਜਾਂਚ ਹੋਣੀ ਚਾਹੀਦੀ ਹੈ।
Total Responses : 2692