ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜਨਵਰੀ:
ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 27 ਜਨਵਰੀ 2025, ਰਾਤ 11 ਵਜੇ ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।
ਇਹ ਜਾਣਕਾਰੀ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਸਾਂਝੀ ਕੀਤੀ। ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ https://agnipathvayu.cdac.in ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ। ਅਗਨੀਵੀਰ ਵਾਯੂ ਭਰਤੀ ਹੋਣ ਲਈ ਬਿਨੈਕਾਰ ਆਪਣਾ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਹਦਾਇਤਾਂ ਅਨੁਸਾਰ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 01 ਜਨਵਰੀ 2005 ਜਾਂ 01 ਜੁਲਾਈ 2008 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ https://agnipathvayu.cdac.in ਤੇ ਹਾਸਲ ਕਰ ਸਕਦਾ ਹੈ।
ਰਜਿਸਟਰੇਸ਼ਨ ਲਈ ਯੋਗਤਾਵਾਂ ਅਤੇ ਹੋਰ ਜਾਣਕਾਰੀ ਉਕਤ ਵੈੱਬਸਾਈਟ ਤੋਂ ਹਾਸਲ ਕੀਤੀ ਜਾ ਸਕਦੀ ਹੈ।