ਅਜਨਾਲਾ 'ਚ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੇ Gun Point ਤੇ ਵੱਡੀ ਲੁੱਟ
ਗੁਰਪ੍ਰੀਤ ਸਿੰਘ
- ਪਿਸਤੌਲ ਦੀ ਨੋਕ ਤੇ ਦੋ ਨਕਾਬਪੋਸ਼ ਲੁਟੇਰਿਆਂ ਵੱਲੋਂ ਕੀਤੀ ਵੱਡੀ ਲੁੱਟ
- ਮੌਕੇ ਤੇ ਕੀਤੀ ਲੁੱਟ ਦੀ ਸੀਸੀਟੀਵੀ ਵੀਡੀਓ ਆਈ ਸਾਹਮਣੇ
- 6 ਕਿੱਲੋ ਚਾਂਦੀ, 12 ਤੋਂਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਕੈਸ਼ ਲੈਕੇ ਹੋਏ ਫਰਾਰ
- ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ, 19 ਜਨਵਰੀ 2025 - ਅਜਨਾਲਾ ਸ਼ਹਿਰ ਅੰਦਰ ਅੱਜ ਦਿਨ ਦਿਹਾੜੇ ਦੋ ਨਕਾਬ ਪੋਸ਼ ਲੁਟੇਰਿਆਂ ਵੱਲੋਂ ਗੰਨ ਪੁਆਇੰਟ ਉੱਤੇ ਇੱਕ ਸੋਨੇ ਦੀ ਦੁਕਾਨ ਉੱਤੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿੱਥੇ ਇਹ ਦੋ ਨਕਾਬਪੋਸ਼ ਲੁਟੇਰੇ ਦੁਕਾਨ ਅੰਦਰ ਦਾਖਲ ਹੋਏ ਜਿੱਥੇ ਉਹਨਾਂ ਵੱਲੋਂ ਪਿਸਤੌਲ ਦੀ ਨੋਕ ਉੱਪਰ ਦੁਕਾਨਦਾਰ ਕੋਲੋਂ 6 ਕਿਲੋ ਚਾਂਦੀ, 12 ਤੋਲੇ ਸੋਨੇ ਦੇ ਗਹਿਣੇ ਅਤੇ ਕੈਸ਼ ਲੈ ਕੇ ਫਰਾਰ ਹੋ ਗਏ, ਉੱਥੇ ਹੀ ਘਟਨਾ ਸਬੰਧੀ ਪਤਾ ਲੱਗਦੇ ਸੀ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਜਿਨਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਉੱਥੇ ਹੀ ਸੀਸੀਟੀਵੀ ਫੁਟੇਜ ਨੂੰ ਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। .
ਇਸ ਮੌਕੇ ਪੀੜਿਤ ਦੁਕਾਨਦਾਰ ਨੇ ਦੱਸਿਆ ਕਿ ਦੋ ਨਕਾਬ ਪੁੱਛ ਲੁਟੇਰੇ ਉਹਨਾਂ ਦੀ ਦੁਕਾਨ ਉੱਪਰ ਆਏ ਹਨ ਜਿਨਾਂ ਵੱਲੋਂ ਪਿਸਤੌਲ ਦੀ ਨੋਕ ਉੱਪਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿੱਥੇ ਉਸ ਦੀ ਦੁਕਾਨ ਤੋਂ ਛੇ ਕਿਲੋ ਚਾਂਦੀ ਅਤੇ 12 ਤੋਲੇ ਸਮੇਤ ਕੈਸ਼ ਲੈ ਕੇ ਫਰਾਰ ਹੋ ਗਏ ਹਨ ਉਹਨਾਂ ਦੱਸਿਆ ਕਿ ਉਹਨਾਂ ਦੀ ਦੁਕਾਨ ਉੱਪਰ ਇੱਕ ਗ੍ਰਾਹਕ ਵੀ ਬੈਠੇ ਸੀ ਜਿਨਾਂ ਦਾ ਉਸ ਵਿੱਚੋਂ ਛੇ ਤੋਲੇ ਸੋਨਾ ਸੀ, ਉਹਨਾਂ ਪੁਲਿਸ ਪ੍ਰਸ਼ਾਸ਼ਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਹਨਾਂ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇ।
ਇਸ ਮੌਕੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇੱਕ ਗੱਡੀ ਉੱਪਰ ਤਿੰਨ ਲੋਕ ਆਏ ਸੀ ਜਿਨਾਂ ਵਿੱਚੋਂ ਦੋ ਲੋਕ ਮੂੰਹ ਬੰਨ ਕੇ ਦੁਕਾਨ ਅੰਦਰ ਦਾਖਲ ਹੋਏ ਜਿਨਾਂ ਵੱਲੋਂ 12 ਤੋਲੇ ਸੋਨਾ 50 ਹਜਾਰ ਰੁਪਏ ਕੈਸ਼ ਅਤੇ ਚਾਂਦੀ ਲੈ ਕੇ ਫਰਾਰ ਹੋ ਗਏ ਹਨ ਜਿਨਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।