ਅਮਰਬੀਰ ਸਿੰਘ ਮਨੋਹਰਪੁਰਾ ਬਲਾਕ ਕਾਦੀਆਂ ਵਿੱਚ ਸਰਕਲ ਪ੍ਰਧਾਨ ਨਿਯੁਕਤ
ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਹੋਈ ਵਿਸ਼ੇਸ਼ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ , 26 ਫਰਵਰੀ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਮਨੋਹਰਪੁਰ ਵਿਖੇ ਸੂਬਾਈ ਆਗੂ ਦਰਸ਼ਨ ਸਿੰਘ ਭੰਬੋਈ ਤੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਸ੍ਰ. ਸੁਖਦੇਵ ਸਿੰਘ ਭੋਜਰਾਜ ਤੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਜੀ ਖਾਸ ਤੌਰ ਤੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਸ਼ੰਭੂ, ਖਨੌਰੀ ਤੇ ਰਤਨਪੁਰਾ (ਰਾਜਸਥਾਨ) ਬਾਰਡਰ ਉੱਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈਂ, ਸਰਕਾਰ ਦੀਆਂ ਲੋਕ ਮਾਰੂ ਤੇ ਕਿਸਾਨ ਮਾਰੂ ਨੀਤੀਆਂ ਬਾਰੇ ਜਾਗਰੁਕ ਕੀਤਾ ਗਿਆ। ਕਿਸਾਨੀ ਸੰਘਰਸ਼ ਦੇ ਚਲਦਿਆਂ ਕਿਸਾਨਾਂ ਨੂੰ ਕਿਸਾਨੀ ਸੰਘਰਸ਼ ਲਈ ਲਾਮਬੰਦ ਕਰਦਿਆਂ ਫੌਜੀ ਅਮਰਬੀਰ ਸਿੰਘ ਮਨੋਹਰਪੁਰਾ ਨੂੰ ਕਾਦੀਆਂ ਬਲਾਕ ਵਿੱਚ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ।
ਜਿਸ ਵਿੱਚ ਸੂਬਾਈ ਆਗੂ ਪਰਮਪਾਲ ਸਿੰਘ ਮੇਤਲਾ, ਡੇਰਾ ਬਾਬਾ ਨਾਨਾਕ ਬਲਾਕ ਪ੍ਰਧਾਨ ਸ਼ੇਰ ਅਮਰਜੀਤ ਸਿੰਘ, ਧਾਰੀਵਾਲ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਬੜੋਏ, ਬਟਾਲਾ ਬਲਾਕ ਪ੍ਰਧਾਨ ਲਖਬੀਰ ਸਿੰਘ, ਹਰਪਾਲ ਸਿੰਘ ਮਨੋਹਰਪੁਰਾ ਇਕਾਈ ਪ੍ਰਧਾਨ, ਬਿਕਰਮਜੀਤ ਸਿੰਘ ਸ਼ਾਹਬਾਦ, ਸ਼ਿੰਗਾਰਾ ਸਿੰਘ, ਤਰਲੋਕ ਸਿੰਘ, ਬਲਵਿੰਦਰ ਸਿੰਘ, ਰਣਯੋਧ ਸਿੰਘ, ਸੁਰਜੀਤ ਸਿੰਘ, ਲਾਡੀ, ਆਸਾ ਸਿੰਘ, ਮੱਖਣ ਸਿੰਘ, ਰਘਬੀਰ ਸਿੰਘ, ਹਰਜਿੰਦਰ ਸਿੰਘ, ਅਮੀਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਸੁਖਜੀਤ ਸਿੰਘ ਹਾਜ਼ਰ ਸਨ