← ਪਿਛੇ ਪਰਤੋ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ, ਮੈਕਸੀਕੋ ਅਤੇ ਚੀਨ 'ਤੇ ਟੈਰਿਫ ਲਗਾ ਕੇ ਵਪਾਰ ਯੁੱਧ ਦੀ ਸੰਭਾਵਨਾ ਵਧਾ ਦਿੱਤੀ ਹੈ। ਉਸ ਨੇ ਕੈਨੇਡਾ ਅਤੇ ਮੈਕਸੀਕੋ 'ਤੇ 25 ਫੀਸਦੀ ਅਤੇ ਚੀਨ 'ਤੇ 10 ਫੀਸਦੀ ਟੈਰਿਫ ਲਗਾਇਆ ਹੈ। ਕੈਨੇਡਾ ਅਤੇ ਮੈਕਸੀਕੋ ਨੇ ਵੀ ਅਮਰੀਕਾ ਨੂੰ ਉਸੇ ਭਾਸ਼ਾ ਵਿੱਚ ਜਵਾਬ ਦਿੱਤਾ ਹੈ ਅਤੇ ਭਾਰੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਚੀਨ ਨੇ ਵੀ ਵਿਰੋਧ ਜਤਾਇਆ ਹੈ ਅਤੇ ਚੀਨ ਨੇ ਅਮਰੀਕਾ ਨੂੰ WTO ਵਿੱਚ ਲਿਜਾਣ ਦਾ ਫੈਸਲਾ ਕੀਤਾ ਹੈ। ਭਾਰਤੀ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਅਜੇ ਵੀ ਅਨਿਸ਼ਚਿਤ ਹੈ ਕਿ ਨਵੀਂ ਅਮਰੀਕੀ ਸਰਕਾਰ ਭਾਰਤ ਨੂੰ ਲੈ ਕੇ ਕੀ ਕਦਮ ਚੁੱਕੇਗੀ, ਪਰ ਅਸੀਂ ਤਿਆਰ ਹਾਂ ਅਤੇ ਵੱਖ-ਵੱਖ ਮੰਤਰਾਲਿਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਕਿ ਸਾਡੀ ਪ੍ਰਤੀਕਿਰਿਆ ਕੀ ਹੋਣੀ ਚਾਹੀਦੀ ਹੈ।
Total Responses : 2695