← ਪਿਛੇ ਪਰਤੋ
ਅਸ਼ਵਨੀ ਸ਼ਰਮਾ ਵੱਲੋਂ ਜੇ ਪੀ ਨੱਢਾ ਨਾਲ ਮੁਲਾਕਾਤ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 17 ਜੁਲਾਈ, 2025: ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ ਮਗਰੋਂ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ ਮੁਲਾਕਾਤ ਕੀਤੀ। ਉਹਨਾਂ ਟਵੀਟ ਕਰ ਕੇ ਦੱਸਿਆ ਕਿ ਅੱਜ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ, ਭਾਜਪਾ ਦੇ ਰਾਸ਼ਟਰੀ ਪ੍ਰਧਾਨ J.P.Nadda ਜੀ ਨਾਲ ਇੱਕ ਮਹੱਤਵਪੂਰਨ ਤੇ ਪ੍ਰਭਾਵਸ਼ਾਲੀ ਮੁਲਾਕਾਤ ਦਾ ਸੁਭਾਗ ਪ੍ਰਾਪਤ ਹੋਇਆ। ਇਸ ਅਹਿਮ ਮੌਕੇ 'ਤੇ ਸਾਡੇ ਨਾਲ ਸੰਗਠਨ ਦੇ ਮਹਾ ਮੰਤਰੀ ਸਤਿਕਾਰਯੋਗ ਸ੍ਰੀਨਿਵਾਸੁਲੂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਅਤੇ ਪੰਜਾਬ ਪ੍ਰਭਾਰੀ ਮਾਣਯੋਗ ਡਾ. ਨਰਿੰਦਰ ਸਿੰਘ ਰੈਨਾ ਜੀ ਵੀ ਮੌਜੂਦ ਸਨ। ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਹੋਇਆ। ਪੰਜਾਬ ਭਾਜਪਾ ਨੂੰ ਹੋਰ ਦ੍ਰਿੜ੍ਹਤਾ ਨਾਲ ਮਜ਼ਬੂਤ ਕਰਨ ਲਈ ਨੱਢਾ ਦਾ ਅਮੋਲਕ ਮਾਰਗਦਰਸ਼ਨ ਹਮੇਸ਼ਾ ਪ੍ਰੇਰਣਾਦਾਇਕ ਰਹੇਗਾ।
Total Responses : 1996