ਆਈ.ਸੀ.ਆਈ.ਸੀ.ਆਈ. ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 13 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 31 ਜਨਵਰੀ, 2025 - ਆਈ.ਸੀ.ਆਈ.ਸੀ.ਆਈ. ਪਰੂਡੈਂਸ਼ੀਅਲ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ ਸੈਸ਼ਨ 2025 ਦੇ 13 ਵਿਿਦਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ।
ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਯੂਨੀਵਰਸਿਟੀ ਦੇ ਐਮ.ਬੀ.ਏ ਬੈਚ 2025 ਦੇ ਵਿਦਿਆਰਥੀਆਂ ਲਈ ਆਈ.ਸੀ.ਆਈ.ਸੀ.ਆਈ. ਪਰੂਡੈਂਸ਼ੀਅਲ ਵੱਲੋਂ ਲਾਈਫ ਇੰਸ਼ੋਰੈਂਸ ਕੰਪਨੀ ਦਾ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਦੋ ਸੀਨੀਅਰ ਮੈਂਬਰਾਂ ਦੀ ਇੱਕ ਟੀਮ ਨੇ ਐਮ.ਬੀ.ਏ. ਵਿਦਿਆਰਥੀਆਂ ਦੇ ਇੰਟਰਵਿਊ ਲੈਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ। ਕੰਪਨੀ ਵੱਲੋਂ 13 ਵਿਦਿਆਰਥੀਆਂ ਨੂੰ ਪ੍ਰਤੀ ਸਾਲ 4.50 ਲੱਖ ਰੁਪਏ ਦੇ ਤਨਖਾਹ ਪੈਕੇਜ 'ਤੇ ਚੁਣਿਆ ਗਿਆ ਅਤੇ ਇਹ ਵਿਦਿਆਰਥੀ ਜੂਨ 2025 ਵਿੱਚ ਆਪਣੇ-ਆਪਣੇ ਕੋਰਸ ਪਾਸ ਕਰਨ ਤੋਂ ਬਾਅਦ ਆਪਣੀਆਂ ਨੌਕਰੀਆਂ 'ਤੇ ਜਾਇਨ ਕਰਨਗੇ।
ਡਾ. ਅਮਿਤ ਚੋਪੜਾ, ਡਾਇਰੈਕਟਰ ਨੇ ਕਿਹਾ ਕਿ ਆਈ.ਸੀ.ਆਈ.ਸੀ.ਆਈ ਪ੍ਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਕੰਪਨੀ ਨੂੰ ਆਈ.ਸੀ.ਆਈ.ਸੀ.ਆਈ ਬੈਂਕ ਲਿਮਟਿਡ ਅਤੇ ਪ੍ਰੂਡੈਂਸ਼ੀਅਲ ਕਾਰਪੋਰੇਸ਼ਨ ਹੋਲਡਿੰਗਜ਼ ਲਿਮਟਿਡ ਦੁਆਰਾ ਪ੍ਰਮੋਟ ਕੀਤਾ ਜਾਂਦਾ ਹੈ।ਆਈ.ਸੀ.ਆਈ.ਸੀ.ਆਈ ਪ੍ਰੂਡੈਂਸ਼ੀਅਲ ਲਾਈਫ ਨੇ ਵਿੱਤੀ ਸਾਲ 2001 ਵਿੱਚ ਸ਼ੁਰੂ ਹੋ ਕੇ ਭਾਰਤੀ ਜੀਵਨ ਬੀਮਾ ਖੇਤਰ ਦੀਆਂ ਚੋਟੀ ਦੀਆਂ ਕੰਪਨੀਆਂ ਵਿੱਚੋਂ ਇੱਕ ਬਣੀ ਹੈ।
ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਆਈਸੀਆਈਸੀਆਈ ਪ੍ਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਵਿੱਚ ਵਿਦਿਆਰਥੀਆਂ ਦੀ ਚੋਣ ਲਈ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ। ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ.ਐਸ. ਕਾਹਲੋਂ ਨੇ ਵੀ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ।