ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ - ਚੇਅਰਮੈਨ ਭਾਰਤ ਭੂਸ਼ਣ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ, 22 ਜਨਵਰੀ 2025 - ਗੁਰਦਾਸਪੁਰ ਮਾਰਕਿਟ ਕਮੇਟੀ ਦੇ ਚੇਅਰਮੈਨ, ਭਾਰਤ ਭੂਸ਼ਣ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ ਤੇ ਦਿੱਲੀ ਵਾਸੀ ਦੁਬਾਰਾ ਆਪ ਪਾਰਟੀ ਦੇ ਹੱਕ ਵਿੱਚ ਭੁਗਤਣਗੇ।
ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਦੀ ਪਾਰਟੀ ਹਾਈਕਮਾਂਡ ਵਲੋਂ ਦਿੱਲੀ ਚੋਣਾਂ ਵਿੱਚ ਡਿਊਟੀ ਲਗਾਈ ਹੈ ਅਤੇ ਉਹ ਦਿੱਲੀ ਦੇ ਵਿਧਾਨ ਸਭਾ ਹਲਕਾ ਕਸਤੂਰਬਾ ਤੋਂ ਪਾਰਟੀ ਉਮੀਦਵਾਰ ਰਮੇਸ਼ ਪਹਿਲਵਾਨ ਦੇ ਹੱਕ ਵਿੱਚ ਜੋਰ ਸ਼ੋਰ ਨਾਲ ਚੋਣ ਪਰਚਾਰ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਰਮੇਸ਼ ਪਹਿਲਵਾਨ ਦੀ ਧਰਮਪਤਨੀ ਸ੍ਰੀ ਮਤੀ ਕੁਸੁਮ ਲਤਾ (ਸਾਬਕਾ ਐਮ ਸੀ), ਸੁਭਾਸ਼ ਮਲਹੋਤਰਾ, ਸਰਤਾਜ ਸਿੰਘ ਅਤੇ ਅਜੇ ਸ਼ਰਮਾ ਆਦਿ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਸ਼ਰਮਾ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਦਿੱਲੀ ਵਾਸੀ ਇਸ ਵਾਰ ਫਿਰ ਮੋਹਰ ਲਗਾਉਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਰੀਬ ਪੌਣੇ ਤਿੰਨ ਸਾਲਾਂ ਵਿੱਚ, ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਦਿੱਲੀ ਵਾਸੀ ਪ੍ਰਭਾਵਿਤ ਹਨ।
ਉਨ੍ਹਾਂ ਦੱਸਿਆ ਕਿ ਆਪ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਦੀ ਪੰਜਾਬ ਵਿੱਚ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ ਕਰੀਬ 50,000 ਦੇ ਕਰੀਬ ਸਰਕਾਰੀ ਨੋਕਰੀਆਂ ਦਿੱਤੀਆਂ ਗਈਆਂ ਹਨ।