ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ
- ਐੱਸ.ਐੱਮ.ਓ. ਵੱਲੋਂ ਆਸ਼ਾ ਸੁਪਰਵਾਈਜਰਾਂ ਤੇ ਆਸ਼ਾ ਵਰਕਰਾਂ ਨੂੰ ਮਹੀਨਾਵਾਰ ਮੀਟਿੰਗ ਵਿੱਚ ਹਦਾਇਤਾਂ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 28 ਜਨਵਰੀ,2025 - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਅੱਜ ਆਸ਼ਾ ਸੁਪਰਵਾਈਜਰਾਂ ਤੇ ਆਸ਼ਾ ਵਰਕਰਾਂ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਆਸ਼ਾ ਵਰਕਰਾਂ ਦੇ ਕੰਮਕਾਜ ਨੂੰ ਰੀਵਿਊ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਆਯੂਸ਼ਮਾਨ ਭਾਰਤ- ਹੈਲਥ ਅਕਾਊਂਟ (ਆਭਾ) ਬਣਾਉਣ ਦੇ ਕੰਮ ਦੀ ਪ੍ਰਗਤੀ ਨੂੰ ਵੀ ਦੇਖਿਆ।
ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਆਸ਼ਾ ਸੁਪਰਵਾਈਜਰਾਂ ਤੇ ਆਸ਼ਾ ਵਰਕਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸਿੱਖਿਆ ਮੁਹੱਈਆ ਕਰਵਾਉਣ, ਚਾਰ ਏ.ਐੱਨ.ਸੀ ਚੈੱਕਅਪ ਯਕੀਨੀ ਬਣਾਉਣ, ਸਰਕਾਰੀ ਸੰਸਥਾਗਤ ਜਣੇਪਾ ਯਕੀਨੀ ਬਣਾਉਣ, ਹਾਈਰਿਸਕ ਗਰਭਵਤੀ ਔਰਤਾਂ ਦੀ ਵਿਸ਼ੇਸ਼ ਦੇਖਭਾਲ ਕਰਨ, ਨਿੱਕੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਕਰਨ ਲਈ ਨਿਰਧਾਰਿਤ ਦੌਰੇ ਕਰਨ, ਸੰਪੂਰਨ ਟੀਕਾਕਰਨ ਕਰਵਾਉਣ ਸਮੇਤ ਹੋਰ ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ।
ਇਸ ਮੌਕੇ ਹੋਰਨਾਂ ਤੋੰ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।