ਆਰ.ਆਈ.ਈ ਅਜਮੇਰ ਤੋਂ ਜ਼ਿਲ੍ਹਾ ਪਟਿਆਲਾ ਦੇ ਚਾਰ ਪ੍ਰਾਇਮਰੀ ਅਧਿਆਪਕ ਪ੍ਰਾਪਤ ਕਰਨਗੇ ਟ੍ਰੇਨਿੰਗ
ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕ ਪਾਬੰਦ - ਮਨਵਿੰਦਰ ਕੌਰ ਭੁੱਲਰ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 27 ਅਕਤੂਬਰ 2025: ਸਿੱਖਿਆ ਵਿਭਾਗ ਪੰਜਾਬ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੰਧ ਹੈ। ਬੱਚਿਆਂ ਨੂੰ ਚੰਗੀ ਸਿੱਖਿਆ ਤੇ ਸਮੇਂ ਦੇ ਨਾਲ ਨਾਲ ਆ ਰਹੀਆਂ ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਦੇਣ ਲਈ ਅਧਿਆਪਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਟ੍ਰੇਨਿੰਗਾਂ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੰਘਾਪੁਰ, ਫਿਨਲੈਂਡ ਭੇਜਿਆ ਜਾ ਰਿਹਾ ਹੈ। ਇਸ ਲੜੀ ਤਹਿਤ ਜ਼ਿਲ੍ਹਾ ਪਟਿਆਲਾ ਦੇ ਚਾਰ ਪ੍ਰਾਇਮਰੀ ਅਧਿਆਪਕ ਜਿਨ੍ਹਾਂ ਵਿੱਚ ਨਵਦੀਪ ਸ਼ਰਮਾ ਹੈੱਡ ਟੀਚਰ ਸਕੂਲ ਤਫੱਜਲਪੁਰਾ ਪਟਿਆਲਾ, ਸਤਵੀਰ ਸਿੰਘ ਈਟੀਟੀ ਅਧਿਆਪਕ ਸਕੂਲ ਸਹੌਲੀ ਬਲਾਕ ਭਾਦਸੋ -2 , ਲਖਵਿੰਦਰ ਸਿੰਘ ਈਟੀਟੀ ਅਧਿਆਪਕ ਸਕੂਲ ਕੌਲੀ ਪਟਿਆਲਾ, ਹਰਪ੍ਰੀਤ ਸਿੰਘ ਉੱਪਲ ਈਟੀਟੀ ਅਧਿਆਪਕ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਆਰ ਆਈ ਈ ਅਜਮੇਰ ਤੋਂ ਟ੍ਰੇਨਿੰਗ ਪ੍ਰਾਪਤ ਕਰਨਗੇ। ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮੈਡਮ ਮਨਵਿੰਦਰ ਕੌਰ ਭੁੱਲਰ ਜੀ ਨੇ ਕਿਹਾ ਕਿ ਸਿੱਖਿਆ ਵਿਭਾਗ ਹਮੇਸ਼ਾ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਜਿਹੀਆਂ ਟ੍ਰੇਨਿੰਗਾਂ ਤੇ ਅਧਿਆਪਕਾਂ ਨੂੰ ਭੇਜਿਆ ਜਾ ਰਿਹਾ ਹੈ ਤੇ ਅੱਗੋ ਵੀ ਭੇਜਦੇ ਰਹਾਂਗੇ।