ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਵਲੋਂ ਮੀਟਿੰਗ: ਕੌਮਾਂਤਰੀ ਇਸਤਰੀ ਦਿਵਸ ਸਮਾਗਮ ਵਿੱਚ ਸ਼ਮੂਲੀਅਤ ਦਾ ਫੈਸਲਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 06 ਮਾਰਚ,2025 - ਆਸ਼ਾ ਵਰਕਰ ਅਤੇ ਫੈਸਿਲੀਟੇਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਅਤੇ 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮਨਾਉਣ ਲਈ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਬਲਾਕ ਨਵਾਂਸ਼ਹਿਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਭਾਗ ਲਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀ ਜਿਲਾ ਪ੍ਰਧਾਨ ਸ਼ਕੁੰਤਲਾ ਸਰੋਏ ,ਰਾਜਵਿੰਦਰ ਅਤੇ ਗੀਤਾ ਨੇ ਕਿਹਾ ਕਿ ਆਪਣੀਆਂ ਮੰਗਾਂ ਮੰਨਵਾਉਣ ਦਾ ਇੱਕੋ ਇੱਕ ਰਾਹ ਸੰਘਰਸ਼ਾਂ ਦਾ ਰਾਹ ਹੈ।ਸਾਨੂੰ ਤਿੱਖੇ ਸੰਘਰਸ਼ਾਂ ਦੀ ਤਿਆਰੀ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਇਸਤਰੀ ਜਾਗ੍ਰਿਤੀ ਮੰਚ ਵੱਲੋਂ 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਜਿਲਾ ਪੱਧਰ ਤੇ ਮਨਾਇਆ ਜਾਵੇਗਾ ਅਤੇ ਇਹ ਪ੍ਰੋਗਰਾਮ ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਮਰਹੂਮ ਗੁਰਬਖਸ਼ ਕੌਰ ਸੰਘਾ ਨੂੰ ਸਮਰਪਿਤ ਹੋਵੇਗਾ।ਉਹਨਾਂ ਇਸ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ।