ਇਕ ਘਰ ਤੇ ਚੱਲੀਆਂ ਸ਼ਰੇਆਮ ਗੋਲੀਆਂ, ਘਟਨਾ ਦੀ CCTV ਆਈ ਸਾਹਮਣੇ
- ਪੁਲਿਸ ਨੇ ਕੇਸ ਦਰਜ ਕਰਦੇ ਹੋਏ ਅਗਲੀ ਕਾਰਵਾਈ ਕੀਤੀ ਸ਼ੁਰੂ
ਰਿਪੋਰਟਰ..... ਰੋਹਿਤ ਗੁਪਤਾ
ਗੁਰਦਾਸਪੁਰ, 10 ਅਪ੍ਰੈਲ 2025 - ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਗ੍ਰੰਥਗੜ੍ਹ ਵਿੱਚ ਊਸ ਵੇਲੇ ਦਹਿਸ਼ਤ ਭਰਿਆ ਮਾਹੌਲ ਬਣ ਗਿਆ ਜਦੋਂ ਇਕ ਮੋਟਰਸਾਈਕਲ ਤੇ ਸਵਾਰ ਤਿੰਨ ਲੋਕਾਂ ਵਿਚੋਂ ਦੋ ਨੇ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਘਰ ਤੇ ਅੰਨੇਵਾਹ ਗੋਲੀਆਂ ਚਲਾ ਦਿਤੀਆਂ ।ਇਸ ਘਟਨਾ ਦੀ cctv ਵੀ ਸਾਹਮਣੇ ਆਈ ਹੈ ਜਿਸ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਮੋਟਰਸਾਈਕਲ ਸਵਾਰਾ ਪਹਿਲਾਂ ਘਰ ਦੇ ਬਾਹਰ ਰੈਕੀ ਕਰਕੇ ਚਲੇ ਜਾਂਦੇ ਹਨ ਤੇ ਕੀਤੀ ਫਿਰ ਵਾਪਸ ਆਉਂਦੇ ਹਨ ਜਿਨਾਂ ਵਿੱਚੋਂ ਦੋ ਮੋਟਰਸਾਈਕਲ ਤੋਂ ਉਤਰ ਕੇ ਪੈਦਲ ਆਉਂਦੇ ਹਨ ਅਤੇ ਘਰ ਦੇ ਸਾਹਮਣੇ ਸੜਕ ਤੇ ਖਲੋ ਕੇ ਗੋਲੀਆਂ ਚਲਾਕੇ ਫਰਾਰ ਹੋ ਜਾਂਦੇ ਹਨ।
ਮੌਕੇ ਤੇ ਪਹੁੰਚੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੀੜਤ ਗੁਰਪ੍ਰੀਤ ਸਿੰਘ ਅਤੇ ਉਸਦੇ ਚਚੇਰੇ ਭਰਾ ਨੇ ਨਵਦੀਪ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਹੀ ਪੁਰਾਣੀ ਰੰਜਿਸ਼ ਵੀ ਚੱਲ ਰਹੀ ਹੈ ।ਉਹਨਾਂ ਨੇ ਕਿਹਾ ਕਿ ਜਾਨੀ ਨੁਕਸਾਨ ਤੋਂ ਬਚਾ ਹੋ ਗਿਆ ਹੈ ਲੇਕਿਨ ਇਸ ਘਟਨਾ ਨਾਲ ਪਰਿਵਾਰ ਚ ਦਹਿਸ਼ਤ ਦਾ ਮਾਹੌਲ ਹੈ। ਓਹਨਾਂ ਇਨਸਾਫ ਦੀ ਗੁਹਾਰ ਲਗਾਈ ਹੈ ਉਧਰ ਦੂਸਰੇ ਪਾਸੇ ਬਟਾਲਾ ਪੁਲਿਸ ਦੇ ਡੀ ਐਸ ਪੀ ਸੰਜੀਵ ਕੁਮਾਰ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਕੇਸ ਦਰਜ ਕਰ ਲਿਆ ਗਿਆ ਹੈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।