ਇਸਤਰੀ ਅਕਾਲੀ ਦਲ ਵੱਲੋਂ ਬਠਿੰਡਾ ਇਲਾਕੇ ਵਿੱਚ ਚਲਾਈ ਜਾ ਰਹੀ ਮੈਂਬਰਸ਼ਿਪ ਮੁਹਿੰਮ : ਰੁਪਿੰਦਰ ਬਾਵਾ
ਅਸ਼ੋਕ ਵਰਮਾ
ਬਠਿੰਡਾ , 13 ਫਰਵਰੀ 2025' ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਖੇਤਰ ਵਿੱਚ ਪਾਰਟੀ ਲਈ ਵੱਡੇ ਪੱਧਰ ਤੇ ਮੈਂਬਰਸ਼ਿਪ ਕੀਤੀ ਜਾ ਰਹੀ ਹੈ ਤੇ ਹਰ ਥਾਂ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਹ ਜਾਣਕਾਰੀ ਦਿੰਦਿਆਂ ਇਸਤਰੀ ਅਕਾਲੀ ਦਲ ਦੀ ਆਗੂ , ਰੁਪਿੰਦਰ ਬਾਵਾ ,ਸ਼ਰਨਜੀਤ ਕੌਰ , ਕਿਰਨਪਾਲ ਕੌਰ, ਨੇ ਦੱਸਿਆ ਕਿ ਪਿੰਡ ਗਹਿਰੀ ਬੁੱਟਰ , ਚੱਕ ਫਤਿਹ ਸਿੰਘ ਵਾਲਾ ਅਤੇ ਘੁੱਦਾ ਕਲੋਨੀ ਵਿੱਚ ਭਰਤੀ ਮੁਹਿੰਮ ਲਈ ਵੱਡੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਬਣਾਇਆ ਗਿਆ ।
ਇਸ ਮੌਕੇ ਇਕਾਈ ਪ੍ਰਧਾਨਾਂ ਅਤੇ ਇਕਾਈ ਮੈਂਬਰਾਂ ਨੇ ਸ਼ਮੂਲੀਅਤ ਕੀਤੀ । ਉਹਨਾਂ ਕਿਹਾ ਕਿ ਬਠਿੰਡਾ ਦੇ ਪਿੰਡਾਂ ਵਿੱਚ ਇਹ ਮੁਹਿੰਮ ਜਾਰੀ ਹੈ । ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਜਿਥੇ ਵੀ ਇਸਤਰੀ ਵਿੰਗ ਦੀਆਂ ਆਗੂਆਂ ਦੀਆਂ ਡਿਊਟੀਆਂ ਲਗਾਉਣਗੇ ਉਹ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨਗੀਆਂ ।