ਏ.ਡੀ.ਸੀ. ਵੱਲੋਂ ਮੈਸਰਜ਼ ਐਜੂਕੇਸ਼ਨ ਅਬ੍ਰੋਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਫਰਵਰੀ, 2026:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮੈਸਰਜ਼ ਐਜੂਕੇਸ਼ਨ ਅਬ੍ਰੋਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮੈਸਰਜ਼ ਐਜੂਕੇਸ਼ਨ ਅਬ੍ਰੋਡ ਕੰਸਲਟੈਂਟਸ ਫਰਮ ਐਸ.ਸੀ.ਓ. ਨੰ:5-6, ਪਹਿਲੀ ਮੰਜ਼ਿਲ, ਸੈਕਟਰ-79, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਲਾਰੈਂਸ ਗੋਇਲ ਪੁੱਤਰ ਸ੍ਰੀ ਕੈਲਾਸ਼ ਗੋਇਲ, ਵਾਸੀ ਮਕਾਨ ਨੰ: 1148, ਐਸ.ਐਸ.ਟੀ.ਨਗਰ ਪਟਿਆਲਾ ਹਾਲ ਵਾਸੀ ਮਕਾਨ ਨੰ: 26, ਨਿਊ ਸੰਨੀ ਇੰਨਕਲੇਵ, ਸੈਕਟਰ-123, ਖਰੜ, ਐਸ.ਏ.ਐਸ.ਨਗਰ ਅਤੇ ਸ੍ਰੀ ਜਤਿੰਦਰ ਸਿੰਘ ਪੁੱਤਰ ਸ੍ਰੀ ਜਰਨੈਲ ਸਿੰਘ ਵਾਸੀ ਮਕਾਨ ਨੰ: 95, ਪਿੰਡ ਚੱਪਰਚਿੜੀ ਖੁਰਦ, ਤਹਿਸੀਲ/ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 168/ਆਈ.ਸੀ. ਮਿਤੀ 18.07.2018 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 17.07.2028 ਤੱਕ ਵੈਲਿਡ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮੈਸਰਜ਼ ਐਜੂਕੇਸ਼ਨ ਅਬ੍ਰੋਡ ਕੰਸਲਟੈਂਟਸ ਫਰਮ ਨੂੰ ਜਾਰੀ ਲਾਇਸੰਸ ਨੰਬਰ 168/ਆਈ.ਸੀ. ਮਿਤੀ 18.07.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।