ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਕਾਦੀਆਂ 'ਚ ਵਿਕਾਸ ਕਾਰਜ ਜਾਰੀ
ਬਟਾਲਾ-ਕਾਹਨੂੰਵਾਨ ਮਾਰਗ ਤੋਂ ਕਾਲਾ ਬਾਲਾ-ਜੋਗੀ ਚੀਮਾ- ਠੀਕਰੀਵਾਲ-ਕਾਦੀਆਂ ਸੜਕ ਦੇ ਵਿਸ਼ੇਸ਼ ਮੁਰੰਮਤ ਪ੍ਰੋਜੈਕਟ ਦੀ ਸ਼ੁਰੂਆਤ ਲਈ ਨੀਂਹ ਪੱਥਰ ਰੱਖਿਆ
ਰੋਹਿਤ ਗੁਪਤਾ
ਕਾਦੀਆਂ/ਗੁਰਦਾਸਪਰ, 3 ਫਰਵਰੀ
ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਕਾਦੀਆਂ ਹਲਕੇ ਅੰਦਰ ਚਹੁਪੱਖੀ ਵਿਕਾਸ ਨਿਰੰਤਰ ਜਾਰੀ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਟਾਲਾ-ਕਾਹਨੂੰਵਾਨ ਮਾਰਗ ਤੋਂ ਕਾਲਾ ਬਾਲਾ-ਜੋਗੀ ਚੀਮਾਂ- ਠੀਕਰੀਵਾਲ-ਕਾਦੀਆਂ ਸੜਕ ਦੇ ਵਿਸ਼ੇਸ਼ ਮੁਰੰਮਤ ਪ੍ਰੋਜੈਕਟ ਦੀ ਸ਼ੁਰੂਆਤ ਲਈ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ ਤੇ ਮੋਹਤਬਰ ਸਖਸੀਅਤਾਂ ਮੌਜੂਦ ਸਨ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਾਦੀਆਂ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਸੜਕ ਬਣਾਉਣ ਦੇ ਕੰਮ ਕਰਵਾਏ ਗਏ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
ਉਨਾਂ ਅੱਗੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਉਣ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ।
ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ।