ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਅਕਾਲੀ ਆਗੂ
ਬਾਬੂਸ਼ਾਹੀ ਨੈਟਵਰਕ
ਹੁਸ਼ਿਆਰਪੁਰ, 19 ਫਰਵਰੀ, 2025: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੇ।
ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਲਾਲੀ ਬਾਜਵਾ ਤੇ ਵਰਿੰਦਰ ਸਿੰਘ ਬਾਜਵਾ ਇਸ ਮੀਟਿੰਗ ਵਿਚ ਹਾਜ਼ਰ ਹਨ।
ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਇਸ ਮੀਟਿੰਗ ਵਾਸਤੇ ਪਹੁੰਚ ਸਕਦੇ ਹਨ।
ਅਕਾਲੀ ਆਗੂ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਮਨਾ ਰਹੇ ਹਨ।