ਐਲਪੀਯੂ ਲਾਅ ਗੇਟ ਨੇੜੇ ਦਿਨ-ਦਿਹਾੜੇ ਗੋਲੀਬਾਰੀ, ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਦੀ ਹੱਤਿਆ
ਸਿਰ ਵਿੱਚ ਗੋਲੀ ਲੱਗਣ ਕਾਰਨ ਮੌਕੇ 'ਤੇ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ; ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ : ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਲਾਅ ਗੇਟ ਨੇੜੇ ਸ਼ੁੱਕਰਵਾਰ ਨੂੰ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਿਸ ਵਿੱਚ ਜਲੰਧਰ ਦੇ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਸਿਮਰਨਜੀਤ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸਿਰ ਵਿੱਚ ਲੱਗਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਸੁਪਰਡੈਂਟ ਮਾਧਵੀ ਸ਼ਰਮਾ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਪੁਲਿਸ ਵੱਲੋਂ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
- Download Babushahi App
-
-