ਐਸਐਸਪੀ ਬਠਿੰਡਾ ਵੱਲੋਂ ਅਥਲੈਟਿਕਸ ਮੁਕਾਬਲਿਆਂ ਦੌਰਾਨ ਜੇਤੂ ਵਿਦਿਆਰਥੀ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 12 ਦਸੰਬਰ 2025 : ਵਿਦਿਆਰਥੀ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਉਹ ਸੰਪੂਰਨ ਵਿਕਾਸ ਹਾਸਲ ਕਰਦਿਆਂ ਭਵਿੱਖ ਵਿੱਚ ਵਧੀਆ ਮੌਕੇ ਪ੍ਰਾਪਤ ਕਰ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸਲਾਨਾ ਦੋ ਰੋਜਾ ਐਥਲੈਟਿਕਸ ਮੀਟ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਏਆਈਜੀ ਕਾਊਂਟਰ ਇਨਟੈਲੀਜੈਂਸ ਅਵਨੀਤ ਕੌਰ ਸਿੱਧੂ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਇਸ ਮੌਕੇ ਐਸਪੀ ਹੈਡਕੁਆਰਟਰ ਸ਼੍ਰੀ ਜਗਦੀਸ਼ ਬਿਸ਼ਨੋਈ, ਸਕੂਲ ਦੇ ਪ੍ਰਿਸੀਪਲ ਮੈਡਮ ਮੋਨਿਕਾ ਸਿੰਘ ਹਾਜ਼ਰ ਰਹੇ।
ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਮਾਨਸਿਕਤਾ ਨੂੰ ਵੀ ਸਕਾਰਾਤਮਕ ਬਣਾਉਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਰਾਹੀਂ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਅਨੁਸ਼ਾਸਨ ਤੇ ਟੀਮ ਵਰਕ ਦੇ ਗੁਣ ਕੁਦਰਤੀ ਤੌਰ ’ਤੇ ਵਿਕਸਿਤ ਹੁੰਦੇ ਹਨ। ਇਹ ਗਤੀਵਿਧੀਆਂ ਮਨ ਵਿੱਚ ਆਤਮਵਿਸ਼ਵਾਸ ਜਨਮ ਦਿੰਦੀਆਂ ਹਨ ਅਤੇ ਤਣਾਅ ਨੂੰ ਘਟਾਉਂਦੀਆਂ ਹਨ, ਜਿਸ ਨਾਲ ਵਿਅਕਤੀ ਦਾ ਮਾਨਸਿਕ ਵਿਕਾਸ ਹੋਰ ਮਜ਼ਬੂਤ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਈ ਸਿਧ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਖੇਡਾਂ ਵਿੱਚ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜਿਥੇ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।