ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਮਸ਼ੀਨ ਚਲਾਉਣ 'ਤੇ ਪੂਰਨ ਪਾਬੰਦੀ
ਮੋਗਾ 01 ਅਪ੍ਰੈਲ 2026- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਕਿਤਾ ਸੁਰੱਖਿਆ ਸੰਘਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਲੋਕ ਹਿੱਤ ਵਿੱਚ ਜਿਲ੍ਹਾ ਮੋਗਾ ਦੀ ਹਦੂਦ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਮਸ਼ੀਨ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦਸਿਆ ਕਿ ਹਾੜੀ ਦੀ ਫਸਲ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਮੰਡੀਆਂ ਵਿੱਚ ਕਣਕ ਦੀ ਖ੍ਰੀਦ ਨੂੰ ਸੁਚੱਜੇ ਢੰਗ ਨਾਲ ਕਰਨ ਲਈ ਕਣਕ ਦੀ ਫਸਲ ਦਾ ਨਮੀ ਰਹਿਤ ਹੋਣਾ ਅਤਿ ਜ਼ਰੂਰੀ ਹੈ।ਜੇਕਰ ਕਣਕ ਦੀ ਫਸਲ ਦੀ ਕਟਾਈ ਸਲਾਬੇ ਵਿੱਚ ਕੀਤੀ ਜਾਂਦੀ ਹੈ ਤਾਂ ਰਗੜ ਕਾਰਨ ਫਸਲ ਨੂੰ ਅੱਗ ਲਗਣ ਵਰਗੀਆਂ ਘਟਨਾਵਾਂ ਦੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਕੰਬਾਇਨਾਂ ਦੇ ਚੱਲਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।
Click to Follow Babushahi Facebook page →