ਕਪੂਰਥਲਾ ਪੁਲਿਸ ਨੇ ਚਲਾਇਆ “ ਯੁੱਧ ਨਸ਼ੇ ਵਿਰੁੱਧ “ ਅਭਿਆਨ
ਐਸ ਐਸ ਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ , 1 ਮਾਰਚ 2025
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ “ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ ।
ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ , ਫਗਵਾੜਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਵਿਖੇ ਵੱਖ ਵੱਖ ਮੁਹੱਲਿਆਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਜਾ ਰਹੀ ਹੈ ।