ਕਿਸਾਨ ਮੋਰਚੇ ਦੇ ਸੱਦੇ ਤਹਿਤ ਬਠਿੰਡਾ ਜ਼ਿਲ੍ਹੇ ਦੇ 60 ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ
ਅਸ਼ੋਕ ਵਰਮਾ
ਬਠਿੰਡਾ,10 ਜਨਵਰੀ 2025 :ਸ਼ੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਮੋਰਚੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਜ਼ਿਲ੍ਹੇ ਚ 60 ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਜਿੰਨ੍ਹਾਂ ਵਿੱਚੋਂ 40 ਪਿੰਡਾਂ ਚ ਸੰਯੁਕਤ ਕਿਸਾਨ ਮੋਰਚਾ ਭਾਰਤ, ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਚ ਸ਼ਾਮਲ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੀਤੇ ਗਏ। ਇਸ ਇਸ ਮੌਕੇ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਤੇ ਲਗਾਤਾਰ ਮੋਰਚਾ ਦੇ ਵਿੱਚ ਡਟੇ ਹੋਏ ਹਨ।
ਉਹਨਾਂ ਕਿਹਾ ਊਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ ਪਰ ਸਰਕਾਰ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਉਹਨਾਂ ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਰਹੀ ਹੈ। ਜਿਸ ਨਾਲ ਮੋਦੀ ਹਕੂਮਤ ਦਾ ਚਿਹਰਾ ਲੋਕਾਂ ਵਿੱਚ ਹੋਰ ਨੰਗਾ ਹੋ ਰਿਹਾ ਹੈ ਐਮਐਸਪੀ ਦੀ ਕਾਨੂੰਨੀ ਗਰੰਟੀ ਦੇਣ ਦੀ ਬਜਾਏ ਰਾਜ ਸਰਕਾਰਾਂ ਨੂੰ ਚਿੱਠੀਆਂ ਕੱਢ ਕੇ ਸਰਕਾਰੀ ਮੰਡੀਆਂ ਖਤਮ ਕਰਨ ਵਾਲਾ ਕਾਨੂੰਨ ਲਿਆਂਦਾ ਜਾ ਰਿਹਾ ਜਿਸ ਨਾਲ ਕਿਸਾਨ ਅਤੇ ਮਜ਼ਦੂਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ ਇਸ ਲਈ ਇਸ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਨਾਲ ਸਰਕਾਰ ਗੱਲਬਾਤ ਕਰਕੇ ਉਹਨਾਂ ਦੀਆਂ ਮੰਗਾਂ ਮੰਨੇ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁਲਵਾ ਕੇ ਉਹਨਾਂ ਦੀ ਜਾਨ ਬਚਾਈ ਜਾਵੇ।