ਕੁਲ ਹਿੰਦ ਕਿਸਾਨ ਸਭਾ ਜ਼ਿਲਾ ਕੌਂਸਲ ਕਪੂਰਥਲਾ ਦੀ ਮੀਟਿੰਗ ਹੋਈ
ਕਿਸਾਨਾਂ ਦੇ ਦਬਾਅ ਹੇਠ ਆ ਕੇ ਸਰਕਾਰ ਨੇ ਲੈਂਡ ਪੂਲਿੰਗ ਪਾਲਸੀ ਵਾਪਸ ਲਈ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 18 ਅਗਸਤ 2025
ਅੱਜ ਕੁੱਲ ਹਿੰਦ ਕਿਸਾਨ ਸਭਾ ਕਪੂਰਥਲਾ ਦੀ ਜ਼ਿਲਾ ਕੌਂਸਲ ਦੀ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ ਜਿਸ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੀ ਡੈਲੀਗੇਟ ਕਾਨਫਰੰਸ ਦੀ ਰਿਪੋਰਟਿੰਗ ,ਲੈਂਡ ਪੂਲਿੰਗ ਪਾਲਸੀ ਵਾਪਸੀ ਤੇ ਜਿੱਤ,24 ਅਗਸਤ ਦੀ ਸਮਰਾਲਾ ਰੈਲੀ ਅਤੇ ਹੜ ਪ੍ਰਭਾਵਿਤ ਇਲਾਕਾ ਸੁਲਤਾਨਪੁਰ ਲੋਧੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦਸਿਆ ਕਿ ਅੱਜ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ ਦੀ ਜ਼ਿਲ੍ਹਾ ਕੌਸਲ ਮੀਟਿੰਗ ਵੱਲੋਂ ਮੀਟਿੰਗ ਕੀਤੀ ਗਈ ਹੈ ਅਤੇ ਜਿਸ ਵਿੱਚ ਲੈਂਡ ਪੂਲਿੰਗ ਪਾਲਸੀ ਜੋ ਸਰਕਾਰ ਵੱਲੋਂ ਰੱਦ ਕੀਤੀ ਗਈ ਹੈ ਉਸ ਦੀ ਸ਼ਲਾਘਾ ਕਰਦੇ ਹਾਂ । ਉਹਨਾਂ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਦੇ ਦਬਾਅ ਹੇਠ ਆ ਕੇ ਸਰਕਾਰ ਨੇ ਇਹ ਪਾਲਸੀ ਵਾਪਸ ਲਈ ਹੈ ਉਸ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਧਾਈ ਦਿੰਦੇ ਹਾਂ । ਸਰਕਾਰ ਨੇ ਕਿਸਾਨਾਂ ਦੇ ਦਬਾਅ ਹੇਠ ਆ ਕੇ ਇਸ ਪਾਲਸੀ ਨੂੰ ਵਾਪਸ ਲਿਆ ਹੈ ਅਤੇ ਜਥੇਬੰਦੀ ਵੱਲੋਂ 24 ਅਗਸਤ ਨੂੰ ਸਮਰਾਲਾ ਵਿਖੇ ਜੇਤੂ ਰੈਲੀ ਵੀ ਕੱਢੀ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਅਤੇ ਹੋਰ ਮਸਲੇ ਵਿਚਾਰਨ ਲਈ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ। ਸਮੂਹ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਬਾਊਪੁਰ ਵਿੱਚ ਜੋ ਦਰਿਆ ਬਿਆਸ ਦੇ ਪਾਣੀ ਵਧਣ ਕਾਰਨ ਹੜ ਵਰਗੀ ਸਥਿਤੀ ਬਣੀ ਹੋਈ ਹੈ ਉਸ ਵਿੱਚ ਘਿਰੇ ਲੋਕਾਂ ਨੂੰ ਬਣਦੀਆਂ ਬੇਹਤਰ ਸਹੂਲਤਾਂ ਸਰਕਾਰ ਜਲਦੀ ਤੋਂ ਜਲਦੀ ਪ੍ਰਦਾਨ ਕਰੇ ਅਤੇ ਹਰੀਕੇ ਹੈਡ ਵਰਕਰਸ ਤੋਂ ਜਲਦੀ ਪਾਣੀ ਰਿਲੀਜ਼ ਕੀਤਾ ਜਾਵੇ ਤਾਂ ਜੋ ਪੀੜਤ ਕਿਸਾਨ ਸੁਖ ਦਾ ਸਾਹ ਲੈ ਸਕਣ। ਉਹਨਾਂ ਇਹ ਵੀ ਕਿਹਾ ਕਿ ਹਰੀਕੇ ਹੈਡ ਵਰਕਸ ਦਰਿਆ ਬਿਆਸ ਵਿੱਚੋਂ ਜੰਮੀ ਹੋਈ ਸਿਲਟ ਦੀ ਸਫਾਈ ਕੀਤੀ ਜਾਵੇ ਤਾਂ ਜੋ ਪਾਣੀ ਦਾ ਮੁਹਾਣ ਲਗਾਤਾਰ ਚਾਲੂ ਰਹਿ ਸਕੇ। ਇਸ ਮੌਕੇ ਮੀਟਿੰਗ ਨੂੰ ਹੋਰ ਵੀ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਟਿੱਬਾ, ਸਰਪ੍ਰਸਤ ਮਾਸਟਰ ਚਰਨ ਸਿੰਘ ਹੈਬਤਪੁਰ, ਸੈਕਟਰੀ ਤਰਲੋਕ ਸਿੰਘ, ਨਰਿੰਦਰਜੀਤ ਸਿੰਘ ਠੱਟਾ ਨਵਾਂ, ਮਾਸਟਰ ਜਸਵਿੰਦਰ ਸਿੰਘ ਟਿੱਬਾ ਵਿੱਤ ਸਕੱਤਰ, ਹਰਜਿੰਦਰ ਸਿੰਘ ਟਿੱਬਾ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਕੇਵਲ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ, ਮਲਕੀਤ ਸਿੰਘ, ਰਾਜਵੀਰ ਸਿੰਘ, ਜਗਜੀਤ ਸਿੰਘ, ਰੇਸ਼ਮ ਸਿੰਘ, ਸ਼ਿੰਗਾਰ ਸਿੰਘ, ਹਰਵੰਤ ਸਿੰਘ ਵੜੈਚ ,ਅਜੀਤ ਸਿੰਘ ਔਜਲਾ, ਹਰਬੰਸ ਸਿੰਘ ਕੋਟਲਾ, ਸੁਖਦੇਵ ਸਿੰਘ ਬਿਧੀਪੁਰ, ਮੇਜਰ ਸਿੰਘ, ਜਗਰੂਪ ਸਿੰਘ, ਸਰਵਨ ਸਿੰਘ ਕਰਮਜੀਤਪੁਰ, ਮੁਕੰਦ ਸਿੰਘ ਭੁਲਾਣਾ, ਸੁਖਵਿੰਦਰ ਸਿੰਘ, ਸੁਖਰਾਜ ਸਿੰਘ, ਲਵਪ੍ਰੀਤ ਸਿੰਘ ਬਾਊਪੁਰ ਕਦੀਮ, ਗਿਆਨ ਸਿੰਘ, ਸੁਖਦੇਵ ਸਿੰਘ, ਨੰਬਰਦਾਰ ਗੁਰਦਿਆਲ ਸਿੰਘ, ਜੋਗਿੰਦਰ ਸਿੰਘ, ਗੁਰਜੀਤ ਸਿੰਘ, ਤਰਲੋਕ ਸਿੰਘ, ਮਹਿੰਗਾ ਸਿੰਘ ਠੱਟਾ ,ਸੰਤਾ ਸਿੰਘ, ਗੁਰਜੀਤ ਸਿੰਘ, ਮਹਿੰਦਰ ਸਿੰਘ, ਰਵਿੰਦਰ ਸਿੰਘ, ਸੁਖਦੇਵ ਸਿੰਘ ਅਮਰਕੋਟ, ਬਲਦੇਵ ਸਿੰਘ ਪਰਮਜੀਤਪੁਰ, ਸੁਖਦੇਵ ਸਿੰਘ ਅਮਰਕੋਟ, ਪਿਆਰਾ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਜੋਬਨਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।