ਕੁੰਦਨ ਗੋਗੀਆ ਨਗਰ ਨਿਗਮ ਪਟਿਆਲਾ ਦੇ ਮੇਅਰ ਬਣੇ
ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣੇ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 10 ਜਨਵਰੀ, 2025: ਪਟਿਆਲਾ ਨਗਰ ਨਿਗਮ ਦੀ ਅੱਜ ਹੋਈ ਜਨਰਲ ਹਾਊਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਪੁਰਾਣੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਨਵਾਂ ਮੇਅਰ ਚੁਣ ਲਿਆ ਗਿਆ। ਭਾਜਪਾ ਤੋਂ ਆਪ ਵਿਚ ਸ਼ਾਮਲ ਹੋਏ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ।
ਇਸ ਮੌਕੇ ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।