ਕੇਜਰੀਵਾਲ ਦੀ ਗਰੰਟੀ, ਭਰੋਸੇ ਦੀ ਗਰੰਟੀ ਹੈ-ਚੇਅਰਮੈਨ ਜੋਬਨ ਰੰਧਾਵਾ
ਚੇਅਰਮੈਨ ਜੋਬਨ ਰੰਧਾਵਾ, ਜ਼ਿਲ੍ਹਾ ਪ੍ਰਧਾਨ ਆਪ ਵਲੋਂ 'ਮਾਵਾਂ ਧੀਆਂ ਸਤਿਕਾਰ ਯੋਜਨਾ ' ਤਹਿਤ ਕੀਤੀ ਅਹਿਮ ਪ੍ਰੈੱਸ ਕਾਨਫਰੰਸ
ਰੋਹਿਤ ਗੁਪਤਾ
ਬਟਾਲਾ, 11 ਮਾਰਚ ਕੇਜਰੀਵਾਲ ਦੀ ਗਰੰਟੀ” ਸਿਰਫ਼ ਇੱਕ ਨਾਅਰਾ ਹੀ ਨਹੀਂ,ਇੱਕ ਭਰੋਸਾ ਅਤੇ ਇੱਕ ਵਿਸ਼ਵਾਸ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਜੋ ਵਾਅਦਾ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਅਤੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਹੀ ਮਾਡਲ ਅੱਗੇ ਵੱਧ ਰਿਹਾ ਹੈ। ਇਹ ਪ੍ਰਗਟਾਵਾ ਜਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵੱਲੋਂ ਪਾਰਟੀ ਦੇ ਜਿਲ੍ਹਾ ਦਫਤਰ ਘਸੀਟਪੁਰ ਵਿਖੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਨੀਲਮ ਘੁਮਾਣ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਗੁਰਦਾਸਪੁਰ ਅਤੇ ਮੁਖਦੇਵ ਸਿੰਘ ਆਲੋਵਾਲ, ਜਿਲ੍ਹਾ ਮੀਡੀਆ ਇੰਚਾਰਜ ਵੀ ਮੌਜੂਦ ਸਨ।
ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦੀ ਨੀਂਹ ਇਮਾਨਦਾਰੀ, ਇਰਾਦੇ ਅਤੇ ਪੂਰਤੀ ਲਈ ਵਚਨਬੱਧਤਾ ਹੈ। ਰਾਜਨੀਤੀ ਵਿੱਚ ਚੋਣਾਂ ਦੌਰਾਨ ਅਕਸਰ ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਚੋਣਾਂ ਖਤਮ ਹੁੰਦੇ ਹੀ ਭੁੱਲ ਜਾਂਦੇ ਹਨ। ਪਰ ਆਮ ਆਦਮੀ ਪਾਰਟੀ ਦੀ ਰਾਜਨੀਤੀ ਵੱਖਰੀ ਹੈ ਅਤੇ ਲੋਕਾਂ ਨਾਲ ਕੀਤੀ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ।
ਇੱਕ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ, ਗਰੰਟੀ ਦੀ ਰਾਜਨੀਤੀ ਕਰਦੀ ਹੈ ਅਤੇ ਉਹ ਜੁਮਲਿਆਂ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੀ । ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਵੱਲੋਂ ਪਿਛਲੇ 75 ਸਾਲਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਕੇ ਝੂਠ ਦੀ ਰਾਜਨੀਤੀ ਕੀਤੀ ਗਈ ਪਰ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਗਰੰਟੀ ਦੇ ਰੂਪ ਵਿੱਚ ਪੂਰਾ ਕੀਤਾ ਗਿਆ ਅਤੇ ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਤੇ ਦਸ਼ਾ ਪ੍ਰਦਾਨ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਭ ਤੋਂ ਵੱਡੇ ਚੋਣ ਵਾਅਦਿਆਂ ਵਿੱਚੋਂ ਇੱਕ ਨੂੰ ਪੂਰਾ ਕਰਨ ਵੱਲ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਔਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ 'ਤੇ ਸਸ਼ਕਤੀਕਰਨ ਦਾ ਇੱਕ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਪੰਜਾਬ ਸਰਕਾਰ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ ' ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ। ਸਮਾਜਿਕ ਨਿਆਂ ਅਤੇ ਵਧੇਰੇ ਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਅਲਾਟ ਕੀਤੇ ਹਨ। ਇਹ ਪੂਰੇ ਦੇਸ਼ ਵਿੱਚ ਔਰਤਾਂ ਲਈ ਸਭ ਤੋਂ ਵੱਡੀਆਂ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ ਵਿੱਚੋਂ ਇੱਕ ਹੈ। ਇਹ ਪੈਸਾ ਸਿੱਧਾ ਔਰਤਾਂ ਦੇ ਖਾਤਿਆਂ ਵਿੱਚ ਜਾਵੇਗਾ। ਕੋਈ ਵਿਚੋਲਾ ਨਹੀਂ, ਕੋਈ ਭ੍ਰਿਸ਼ਟਾਚਾਰ ਨਹੀਂ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਇਹ ਯੋਜਨਾ ਸ਼ੁਰੂ ਹੋਵੇਗੀ ਅਤੇ ਇਸ ਸਬੰਧੀ ਪੰਜਾਬ ਭਰ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।
ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਔਰਤਾਂ ਮਜ਼ਬੂਤ ਹਨ, ਤਾਂ ਪਰਿਵਾਰ ਮਜ਼ਬੂਤ ਹੋਣਗੇ ਅਤੇ ਜੇਕਰ ਪਰਿਵਾਰ ਮਜ਼ਬੂਤ ਹਨ, ਤਾਂ ਸਮਾਜ ਮਜ਼ਬੂਤ ਹੋਵੇਗਾ। ਇਸ ਫਲਸਫੇ ਨਾਲ, ਪੰਜਾਬ ਸਰਕਾਰ ਲਗਾਤਾਰ ਔਰਤਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਹਿੱਤ ਲਈ ਪਹਿਲਾ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆ ਹਨ, ਜਿਨ੍ਹਾਂ ਦਾ ਔਰਤਾਂ ਨੂੰ ਸਿੱਧੇ ਤੌਰ 'ਤੇ ਲਾਭ ਮਿਲ ਰਿਹਾ ਹੈ। ਔਰਤਾਂ ਲਈ ਮੁਫ਼ਤ ਬੱਸ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਅਤੇ ਘਰਾਂ ਲਈ ਮੁਫ਼ਤ ਬਿਜਲੀ ਸ਼ਾਮਲ ਹੈ। ਇਨ੍ਹਾਂ ਸਾਰੇ ਫੈਸਲਿਆਂ ਨੇ ਮਿਲ ਕੇ ਪੰਜਾਬ ਦੀਆਂ ਔਰਤਾਂ ਲਈ ਇੱਕ ਮਜ਼ਬੂਤ ਸਮਾਜਿਕ ਸੁਰੱਖਿਆ ਜਾਲ ਬਣਾਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਧਰਮ, ਜਾਤ ਅਤੇ ਪਛਾਣ ਦੇ ਨਾਮ 'ਤੇ ਵੋਟਾਂ ਮੰਗਦੀਆਂ ਸਨ। ਪਰ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਲਈ ਕਦੇ ਵੀ ਗੰਭੀਰ ਯਤਨ ਨਹੀਂ ਕੀਤੇ ਗਏ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਦੀ ਦਿਸ਼ਾ ਬਦਲ ਦਿੱਤੀ ਹੈ,ਹੁਣ ਸਰਕਾਰੀ ਪੈਸਾ, ਲੋਕਾਂ ਦੀ ਭਲਾਈ 'ਤੇ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਸੰਭਵ ਤਾਂ ਹੀ ਹੈ ਜਦੋਂ ਸਰਕਾਰ ਇਮਾਨਦਾਰ ਹੁੰਦੀ ਹੈ,ਪੈਸਾ ਲੋਕ ਹਿੱਤ ਵਿੱਚ ਲੱਗਦਾ ਹੈ।
ਚੇਅਰਮੈਨ ਜੋਬਨ ਰੰਧਾਵਾ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਲੋਕ ਹਿੱਤ ਲਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਹਸਪਤਾਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਗਿਆ ਹੈ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਸੂਬਾ ਵਾਸੀਆਂ ਨੂੰ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਹੁਣ ਔਰਤਾਂ ਨੂੰ ਆਰਥਿਕ ਸਨਮਾਨ ਮਿਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਦੀ ਗਰੰਟੀ,ਭਰੋਸੇ ਦੀ ਰਾਜਨੀਤੀ ਹੈ ਅਤੇ ਅੱਜ ਪੂਰਾ ਦੇਸ਼ ਦੇਖ ਰਿਹਾ ਹੈ ਕਿ ਜਿੱਥੇ ਵੀ ਆਮ ਆਦਮੀ ਪਾਰਟੀ ਸਰਕਾਰ ਬਣਾਉਂਦੀ ਹੈ ਉੱਥੇ ਵਾਅਦੇ ਪੂਰੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈ ਅੱਜ ਜਿਲ੍ਹਾਂ ਵਾਸੀਆਂ ਨੂੰ ਸਿਰਫ਼ ਇਹੀ ਕਹਿਣਾ ਚਾਹੁੰਦਾ ਹਾਂ ਕਿ ਕੇਜਰੀਵਾਲ ਦੀ ਗਰੰਟੀ, ਚੋਣ ਨਾਅਰਾ ਨਹੀਂ ਹੈ, ਇਹ ਇੱਕ ਵਾਅਦਾ ਹੈ ਅਤੇ ਇਹ ਭਰੋਸਾ ਹਮੇਸ਼ਾ ਪੂਰਾ ਹੋਵੇਗਾ।
Click to Follow Babushahi Facebook page →