ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨਾਲ ਚੇਅਰਮੈਨ ਲਾਭ ਸਿੰਘ ਧੰਜੂ ਵੱਲੋਂ ਅਹਿਮ ਮੁਲਾਕਾਤ
ਇਲਾਕਾਈ ਸਮੱਸਿਆਵਾਂ ਅਤੇ ਵਿਕਾਸੀ ਮੁੱਦਿਆਂ ‘ਤੇ ਹੋਈ ਖੁੱਲ੍ਹੀ ਚਰਚਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 24 ਅਪ੍ਰੈਲ 2026
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਅੱਜ ਸੁਲਤਾਨਪੁਰ ਲੋਧੀ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਵਾਈਸ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਸਾਬਕਾ ਸਰਪੰਚ ਲਾਭ ਸਿੰਘ ਧੰਜੂ ਨਾਲ ਉਨ੍ਹਾਂ ਦੀ ਵਿਸ਼ੇਸ਼ ਮੁਲਾਕਾਤ ਹੋਈ।
ਮੁਲਾਕਾਤ ਦੌਰਾਨ ਲਾਭ ਸਿੰਘ ਧੰਜੂ ਵਾਇਸ ਚੇਅਰਮੈਨ ਬਲਾਕ ਸੰਮਤੀ ਸੁਲਤਾਨਪੁਰ ਲੋਧੀ ਵੱਲੋਂ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਸ਼ਹਿਰ ਦਾ ਵਿਕਾਸ ਅਤੇ ਹੋਰ ਬੁਨਿਆਦੀ ਸਹੂਲਤਾਂ ਤੇ ਮੰਡੀ ਨਾਲ ਜੁੜੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ ਗਿਆ। ਕੈਬਨਿਟ ਮੰਤਰੀ ਕਟਾਰੂ ਚੱਕ ਨੇ ਧਿਆਨ ਨਾਲ ਗੱਲ ਸੁਣਦਿਆਂ ਜਲਦੀ ਹਰ ਮਸਲੇ ਨੂੰ ਹੱਲ ਲਈ ਭਰੋਸਾ ਦਿੱਤਾ।
ਇਸ ਮੌਕੇ ਵਾਈਸ ਚੇਅਰਮੈਨ ਲਾਭ ਸਿੰਘ ਧੰਜੂ ਨੇ ਕਿਹਾ ਕਿ “ਸਾਡਾ ਮੁੱਖ ਮਕਸਦ ਇਲਾਕੇ ਦੇ ਹਰ ਵਰਗ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੰਡੀ ਨਾਲ ਸੰਬੰਧਿਤ ਮਸਲੇ ਵੀ ਅਸੀਂ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਏ ਹਨ, ਤਾਂ ਜੋ ਕਿਸਾਨਾਂ ਅਤੇ ਵਪਾਰੀਆਂ ਨੂੰ ਕੋਈ ਦਿੱਕਤ ਨਾ ਆਵੇ। ਸਾਨੂੰ ਉਮੀਦ ਹੈ ਕਿ ਸਰਕਾਰ ਜਲਦ ਹੀ ਇਨ੍ਹਾਂ ਮੁੱਦਿਆਂ ‘ਤੇ ਢੁੱਕਵੇਂ ਕਦਮ ਚੁੱਕੇਗੀ ਅਤੇ ਸੁਲਤਾਨਪੁਰ ਲੋਧੀ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।”
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਸਮੇਤ ਇਲਾਕੇ ਦੀਆਂ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਵੀ ਆਪਣੇ ਖੇਤਰਾਂ ਨਾਲ ਜੁੜੀਆਂ ਸਮੱਸਿਆਵਾਂ ਮੰਤਰੀ ਸਾਹਿਬ ਅੱਗੇ ਰੱਖੀਆਂ ਗਈਆਂ।
ਕੈਬਨਿਟ ਮੰਤਰੀ ਕਟਾਰੂ ਚੱਕ ਦਾ ਇਹ ਦੌਰਾ ਅਤੇ ਸਥਾਨਕ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ ਇੱਕ ਅਹਿਮ ਕਦਮ ਵਜੋਂ ਵੇਖਿਆ ਜਾ ਰਿਹਾ ਹੈ। ਇਸ ਦੌਰੇ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।।
Click to Follow Babushahi Facebook page →