ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਉਤਸਵ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ, 12 ਫਰਵਰੀ 2025- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ ਤੇ ਮਨੁੱਖਤਾ ਦੀ ਆਵਾਜ ਬੁਲੰਦ ਕਰਨ ਵਾਲੇ ਸ੍ਰੋਮਣੀ ਭਗਤ ਸਨ, ਪ੍ਰਤੀ ਡੂੰਘੀ ਸਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ । ਉਨਾਂ ਗੁਰੂ ਰਵਿਦਾਸ ਦੀਆਂ ਦਇਆ, ਪਿਆਰ ਅਤੇ ਭਾਈਚਾਰੇ ਦੀ ਮਹੱਤਤਾ ‘ਤੇ ਜੋਰ ਦੇਣ ਵਾਲੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਵੀ ਜੋਰ ਦਿੱਤਾ।
ਕੈਬਿਨਟ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ। ਉਨਾਂ ਦਾ ਏਕਤਾ ਅਤੇ ਸਮਾਨਤਾ ਦਾ ਸੰਦੇਸ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੀਆਂ ਸਾਨੂੰ ਇੱਕ ਨਿਆਂਪੂਰਨ ਅਤੇ ਸਮਾਵੇਸੀ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ।“
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਬਰਾਬਰਤਾ, ਨਿਆਂ ਅਤੇ ਸਮਾਵੇਸ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਮਾਹੌਲ ਸਿਰਜਣ ਲਈ ਸਮਰਪਿਤ ਹੈ ਜਿੱਥੇ ਹਰ ਵਿਅਕਤੀ ਭਾਵੇਂ ਕਿਸੇ ਵੀ ਜਾਤ, ਨਸਲ ਜਾਂ ਪਿਛੋਕੜ ਦਾ ਹੋਵੇ, ਆਪਣੇ ਆਪ ਨੂੰ ਅੱਗੇ ਵਧਾ ਸਕੇ। ਉਨਾਂ ਕਿਹਾ, “ਅਸੀਂ ਨਿਆਂ ਅਤੇ ਦਇਆ ਦੇ ਥੰਮਾਂ ‘ਤੇ ਟਿਕੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ।“