ਕੈਰੀਅਰ ਸੈਮੀਨਾਰ ਕਮ ਰਜਿਸਟ੍ਰੇਸ਼ਨ ਕੈਂਪ ਦੌਰਾਨ 115 ਵਿਦਿਆਰਥੀਆਂ ਨੇ ਕਰਵਾਈ ਰਜਿਸਟਰੇਸ਼ਨ
ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਕਰਵਾਇਆ ਗਿਆ ਜਾਣੂੰ
ਅਸ਼ੋਕ ਵਰਮਾ
ਬਠਿੰਡਾ, 7 ਮਈ 2026: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਡਮ ਕੰਚਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ., ਡੀ.ਬੀ.ਈ.ਈ. ਬਠਿੰਡਾ ਦੀ ਰਹਿਨੁਮਾਈ ਹੇਠ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਕਰੀਅਰ ਸੈਮੀਨਾਰ-ਕਮ-ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੈਡਮ ਨਵਜੋਤ ਕੌਰ ਨੇ ਦੱਸਿਆ ਕਿ ਇਸ ਕਰੀਅਰ ਸੈਮੀਨਾਰ-ਕਮ-ਰਜਿਸਟ੍ਰੇਸ਼ਨ ਕੈਂਪ ਵਿੱਚ ਕੁੱਲ 115 ਵਿਦਿਆਰਥੀਆਂ ਵੱਲੋਂ ਮੈਨਓਲ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਤੋਂ ਇਲਾਵਾ ਉਕਤ ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਪੀ.ਜੀ.ਆਰ.ਕੈਮ. ਤੇ ਵੀ ਕੀਤੀ ਗਈ।
ਕੈਂਪ ਦੌਰਾਨ ਸੀ-ਪਾਈਟ ਸੈਂਟਰ, ਕਾਲਝਰਾਣੀ ਤੋਂ ਸੈਂਟਰ ਹੈੱਡ ਕੈਪਟਨ ਲਖਵਿੰਦਰ ਸਿੰਘ ਨੇ ਆਪਣੇ ਭਾਸਣ ਦੌਰਾਨ ਪ੍ਰਾਰਥੀਆਂ ਨੂੰ ਪੁਲਿਸ ਅਤੇ ਆਰਮੀ ਦੀ ਆਉਣ ਵਾਲੀ ਭਰਤੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਹੋਰ ਜਾਣਕਾਰੀ ਦਿੰਦੇ ਹੋਏ ਕਰੀਅਰ ਕੌਸਲਰ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣੂੰ ਕਰਵਾਇਆ। ਇਸ ਤੋ ਇਲਾਵਾ ਆਪਣੇ ਭਾਸ਼ਨ ਵਿੱਚ ਸੰਬੋਧਨ ਕਰਦੇ ਹੋਏ ਉਹਨਾਂ ਨੇ ਵਿੱਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਦਫਤਰ ਵੱਲੋਂ ਚਲਾਏ ਜਾ ਰਹੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰਨ ਸਬੰਧੀ ਗਾਈਡ ਕੀਤਾ।
ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਨੇ ਪ੍ਰਾਰਥੀਆਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਸਰਕਾਰੀ ਨੌਕਰੀਆਂ ਅਤੇ ਨੌਕਰੀਆਂ ਨਾਲ ਸਬੰਧਤ ਵੱਖ-ਵੱਖ ਪੋਰਟਲ ਜਿਵੇਂ ਕਿ ਸਟਾਫ ਸਿਲੈਕਸ਼ਨ ਕਮਿਸ਼ਨ, ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਬਾਰੇ ਜਾਣਕਾਰੀ ਮੁਹੱਇਆ ਕਰਵਾਈ।
ਇਸ ਮੌਕੇ ਪ੍ਰਿੰਸੀਪਲ ਐਸ.ਐਸ.ਡੀ. ਗਰਲਜ਼ ਕਾਲਜ ਸ਼੍ਰੀਮਤੀ ਨੀਰੂ ਗਰਗ, ਡੀ.ਬੀ.ਈ.ਈ. ਬਠਿੰਡਾ ਤੋਂ ਸੰਦੀਪ ਸਿੰਗਲਾ, ਹਰਪ੍ਰੀਤ ਸਿੰਘ, ਵਿਕਰਮ ਆਦੀਵਾਲ, ਰਾਜੀਪਾਲ ਅਤੇ ਸ਼੍ਰੀਮਤੀ ਤਾਰੂ ਆਦਿ ਹਾਜ਼ਰ ਸਨ।
- Download Babushahi App
-
-