← ਪਿਛੇ ਪਰਤੋ
ਖੇਤ ਮਜ਼ਦੂਰਾਂ ਵੱਲੋਂ ਚਾਉਕੇ ਸਕੂਲ ਦੇ ਅਧਿਆਪਕਾਂ ਤੇ ਲਾਠੀਚਾਰਜ ਦੀ ਨਿੰਦਾ
ਅਸ਼ੋਕ ਵਰਮਾ
ਬਠਿੰਡਾ,26 ਮਾਰਚ 2025: ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਆਦਰਸ਼ ਸਕੂਲ ਚਾਉਕੇ ਵਿਖੇ ਧਰਨੇ 'ਤੇ ਬੈਠੇ ਅਧਿਆਪਕਾਂ ਉਤੇ ਭਾਰੀ ਲਾਠੀਚਾਰਜ ਕਰਨ ਅਤੇ 20 ਔਰਤ ਕਰਮਚਾਰੀਆਂ ਸਮੇਤ ਤਿੰਨ ਦਰਜ਼ਨ ਦੇ ਕਰੀਬ ਅਧਿਆਪਕਾਂ ਤੇ ਕਿਸਾਨਾਂ ਨੂੰ ਗਿਰਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਪੁਲਿਸ ਦੀ ਕਾਰਵਾਈ ਨੂੰ ਗੈਰ ਜਮਹੂਰੀ ਕ਼ਰਾਰ ਦਿੰਦਿਆਂ ਗਿਰਫ਼ਤਾਰ ਅਧਿਆਪਕਾਂ ਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।
Total Responses : 0