ਜਾਣਕਾਰੀ ਦਿੰਦੇ ਹੋਏ SSP ਖੰਨਾ ਜੋਤੀ ਯਾਦਵ ਅਤੇ ਹੋਰ ਅਫ਼ਸਰ
ਦੀਦਾਰ ਗੁਰਨਾ
ਖੰਨਾ 16 ਅਪ੍ਰੈਲ 2025 : ਉੱਚ ਅਧਿਕਾਰੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਅਤੇ SSP ਖੰਨਾ ਜੋਤੀ ਯਾਦਵ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਸਬ ਡਵੀਜ਼ਨ ਸਮਰਾਲਾ ਪੁਲਿਸ ਵੱਲੋਂ ਇੱਕ ਮੁਕਾਬਲੇ ਦੌਰਾਨ ਇੱਕ ਡਕੈਤੀ ਗਿਰੋਹ ਦੇ ਦੋ ਮੈਂਬਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ , ਕਾਰਵਾਈ ਦੌਰਾਨ, ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .315 ਬੋਰ ਰਿਵਾਲਵਰ, 3 ਜ਼ਿੰਦਾ ਕਾਰਤੂਸ ਅਤੇ ਇੱਕ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਗਿਆ , ਇਸ ਮੌਕੇ SSP ਖੰਨਾ ਜੋਤੀ ਯਾਦਵ ਨੇ ਕਿਹਾ ਕਿ ਖੰਨਾ ਪੁਲਿਸ ਵੱਲੋਂ ਇਹ ਕਾਰਵਾਈ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਜ਼ਬੂਤ ਕਦਮ ਹੈ