ਗਣਤੰਤਰ ਦਿਵਸ ਮਨਾਉਣ ਸਬੰਧੀ ਹੋਈ ਬੈਠਕ: ਸਾਰੇ ਵਿਭਾਗ ਤਨਦੇਹੀ ਨਾਲ ਦਿੱਤੇ ਗਏ ਕੰਮਾਂ ਨੂੰ ਪੂਰਾ ਕਰਨ - ADC
ਫਾਜ਼ਿਲਕਾ 22 ਜਨਵਰੀ 2025 - ਜ਼ਿਲਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਬੈਠਕ ਅੱਜ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਉਨਾਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗ ਦਿੱਤੇ ਗਏ ਕੰਮ ਨੂੰ ਤਨਦੇਹੀ ਨਾਲ ਪੂਰਾ ਕਰਨ। ਉਹਨਾਂ ਨੇ ਕਿਹਾ ਕਿ ਗਣਤੰਤਰ ਦਿਵਸ ਦੇਸ਼ ਵਿੱਚ ਆਜ਼ਾਦੀ ਤੋਂ ਬਾਅਦ ਸੰਵਿਧਾਨ ਲਾਗੂ ਹੋਣ ਦੇ ਦਿਨ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਇੱਕ ਲੋਕਤਾਂਤਰਿਕ ਦੇਸ਼ ਭਾਰਤ ਦਾ ਕੌਮੀ ਤਿਉਹਾਰ ਹੈ। ਇਸ ਨੂੰ ਪੂਰੇ ਜੋਸ਼ ਅਤੇ ਉਤਸਾਹ ਨਾਲ ਮਨਾਇਆ ਜਾਵੇ। ਉਹਨਾਂ ਨੇ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਕਮੀ ਨਾ ਰਹੇ।
ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਭਗਤੀ ਅਤੇ ਸਭਿਚਾਰ ਤੇ ਵਿਰਾਸਤ ਨਾਲ ਸਬੰਧਤ ਸਭਿਆਚਾਰਕ ਪ੍ਰੋਗਰਾਮ ਵੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਵੇਗਾ।
ਬੈਠਕ ਵਿੱਚ ਡੀਐਸਪੀ ਬਲਕਾਰ ਸਿੰਘ, ਤਹਿਸੀਲਦਾਰ ਸ੍ਰੀ ਨਵੀਨ ਛਾਬੜਾ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨਿਰਮਲ ਸਿੰਘ, ਡਿਪਟੀ ਡੀਈਓ ਪੰਕਜ ਅੰਗੀ, ਕਾਰਜ ਸਾਧਕ ਅਫਸਰ ਨਗਰ ਕੌਂਸਲ ਗੁਰਦਾਸ ਸਿੰਘ, ਜਿਲਾ ਪ੍ਰੋਗਰਾਮ ਅਫਸਰ ਨਵਦੀਪ ਕੌਰ, ਸੁਪਰਡੈਂਟ ਪ੍ਰਦੀਪ ਗੱਖੜ ਅਤੇ ਪਵਨ ਨਿਰਾਣੀਆਂ ਆਦਿ ਵੀ ਹਾਜ਼ਰ ਸਨ।