ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ADC ਪੂਜਾ ਸਿਆਲ ਗਰੇਵਾਲ
ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਕੀਤੀ ਮੀਟਿੰਗ
ਰੂਪਨਗਰ, 22 ਜਨਵਰੀ: ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਵਲੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 26 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਉਨ੍ਹਾਂ ਦੇ ਵਿਭਾਗਾਂ ਦੇ ਨਾਲ ਸਬੰਧਿਤ ਕਾਰਜਾਂ ਬਾਰੇ ਹਦਾਇਤਾਂ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ, ਮਾਰਚ ਪਾਸਟ ਅਤੇ ਪੀ.ਟੀ.ਸ਼ੋਅ ਹੋਵੇਗਾ। ਮੁੱਖ ਮਹਿਮਾਨ ਪਹਿਲਾ ਪਰੇਡ ਤੋ ਸਲਾਮੀ ਲੈਣਗੇ, ਉਸ ਤੋ ਬਾਅਦ ਸੱਭਿਆਚਾਰਕ ਗਤੀਵਿਧੀਆ ਕਰਵਾਈਆਂ ਜਾਣਗੀਆਂ। ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ 'ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਕਰਨਗੇ। ਇਸ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐਸ.ਪੀ. ਹੈਡਕੁਆਰਟਰ ਰਾਜਪਾਲ ਸਿੰਘ ਹੁੰਦਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ, ਤਹਿਸੀਲਦਾਰ ਰੂਪਨਗਰ ਅੰਮ੍ਰਿਤਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਰਾਕੇਸ਼ ਸ਼ਰਮਾ, ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ, ਕਾਰਜਕਾਰੀ ਇੰਜੀਨਅਰ ਲੋਕ ਨਿਰਮਾਣ ਵਿਭਾਗ ਵਿਵੇਕ ਦੁਰੇਜਾ, ਸਕੱਤਰ ਰੈੱਡ ਕਰਾਸ ਗੁਰਸੋਹਨ ਸਿੰਘ, ਸਰਕਾਰੀ ਕਾਲਜ ਰੋਪੜ ਤੋਂ ਪ੍ਰੋ. ਨਿਰਮਲ ਬਰਾੜ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।